ਮਾਣਹਾਨੀ ਮਾਮਲਾ : ਕੇਜਰੀਵਾਲ ਨੂੰ 16 ਜੁਲਾਈ ਨੂੰ ਪੇਸ਼ ਹੋਣ ਦਾ ਆਦੇਸ਼

Friday, Jun 07, 2019 - 01:13 PM (IST)

ਮਾਣਹਾਨੀ ਮਾਮਲਾ : ਕੇਜਰੀਵਾਲ ਨੂੰ 16 ਜੁਲਾਈ ਨੂੰ ਪੇਸ਼ ਹੋਣ ਦਾ ਆਦੇਸ਼

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਰਾਜੀਵ ਬੱਬਰ ਵਲੋਂ ਦਾਇਰ ਮਾਣਹਾਨੀ ਮਾਮਲੇ 'ਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਮਾਲਰੇਨਾ, ਰਾਜ ਸਭਾ ਸੰਸਦ ਮੈਂਬਰ ਸੁਸ਼ੀਲ ਗੁਪਤਾ ਅਤੇ ਵਿਧਾਇਕ ਮਨੋਜ ਕੁਮਾਰ ਨੂੰ 10 ਹਜ਼ਾਰ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ, ਉੱਥੇ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 16 ਜੁਲਾਈ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਸ਼ੁੱਕਰਵਾਰ ਨੂੰ ਹੋਈ ਸੁਣਵਾਈ 'ਚ ਜੱਜ ਸਮਰ ਵਿਸ਼ਾਲ ਨੇ ਅਰਵਿੰਦ ਕੇਜਰੀਵਾਲ ਨੂੰ 16 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਹੈ।

ਇਹ ਹੈ ਪੂਰਾ ਮਾਮਲਾ
ਭਾਜਪਾ ਨੇਤਾ ਰਾਜੀਵ ਬੱਬਰ ਦਾ ਦਾਅਵਾ ਹੈ ਕਿ ਇਨ੍ਹਾਂ ਲੋਕਾਂ ਨੇ ਭਾਰਤੀ ਜਨਤਾ ਪਾਰਟੀ 'ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਦਿੱਲੀ 'ਚ ਵੋਟਰ ਸੂਚੀ ਤੋਂ ਵੋਟਰਾਂ ਦੇ ਨਾਂ ਕੱਟਵਾ ਦਿੱਤੇ ਹਨ, ਜਿਸ ਨਾਲ ਪਾਰਟੀ ਦੀ ਅਕਸ ਨੂੰ ਨੁਕਸਾਨ ਪੁੱਜਿਆ ਹੈ। ਇਸ ਤੋਂ ਪਹਿਲਾਂ ਕੋਰਟ ਨੇ ਬੱਬਰ ਵਲੋਂ ਕੇਜਰੀਵਾਲ ਅਤੇ ਹੋਰ ਵਿਰੁੱਧ ਦਾਇਰ ਮਾਣਹਾਨੀ ਦੀ ਸ਼ਿਕਾਇਤ 'ਤੇ ਨੋਟਿਸ ਲਿਆ ਸੀ।
ਐਡਵੋਕੇਟ ਸੁਰੇਂਦਰ ਕੁਮਾਰ ਸ਼ਰਮਾ ਨੇ ਅਰਵਿੰਦ ਕੇਜਰੀਵਾਲ ਅਤੇ ਹੋਰ ਵਿਰੁੱਧ ਮਾਣਹਾਨੀ ਦਾ ਦਾਅਵਾ ਕੀਤਾ ਹੈ। ਦੋਸ਼ ਹੈ ਕਿ 2013 'ਚ ਸ਼ਰਮਾ ਨੂੰ ਵਿਧਾਨ ਸਭਾ ਚੋਣਾਂ ਲੜਨ ਦਾ ਵਾਅਦਾ ਕੀਤਾ ਗਿਆ ਸੀ। ਇਸ ਲਈ ਉਨ੍ਹਾਂ ਨੇ ਅਰਜ਼ੀ ਵੀ ਦਿੱਤੀ ਪਰ ਬਾਅਦ 'ਚ ਟਿਕਟ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਪਮਾਨਤ ਕਰਨ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਸੀ।


author

DIsha

Content Editor

Related News