ਵੱਧ ਸਕਦੀਆਂ ਹਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ; ਮਾਣਹਾਨੀ ਮਾਮਲੇ ''ਚ ਅਦਾਲਤ ''ਚ ਹੋਣਗੇ ਪੇਸ਼

Thursday, Jul 25, 2024 - 11:36 AM (IST)

ਵੱਧ ਸਕਦੀਆਂ ਹਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ; ਮਾਣਹਾਨੀ ਮਾਮਲੇ ''ਚ ਅਦਾਲਤ ''ਚ ਹੋਣਗੇ ਪੇਸ਼

ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਇਕ ਮਾਮਲੇ ਵਿਚ 26 ਜੁਲਾਈ ਨੂੰ ਸੁਲਤਾਨਪੁਰ ਦੀ ਸਾਂਸਦ-ਵਿਧਾਇਕ (MP/MLA) ਅਦਾਲਤ ਵਿਚ ਹਾਜ਼ਰ ਹੋਣਗੇ। ਕਾਂਗਰਸ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਅਭਿਸ਼ੇਕ ਸਿੰਘ ਰਾਣਾ ਨੇ ਵੀਰਵਾਰ ਨੂੰ ਦੱਸਿਆ ਕਿ ਰਾਹੁਲ ਗਾਂਧੀ 26 ਜੁਲਾਈ ਨੂੰ ਸਵੇਰੇ 9 ਵਜੇ ਲਖਨਊ ਦੇ ਚੌਧਰੀ ਚਰਨ ਸਿੰਘ ਕੌਮਾਂਤਰੀ ਹਵਾਈ ਅੱਡੇ 'ਤੇ ਉਤਰਨਗੇ। ਉਥੋਂ ਉਹ ਕਾਰ ਰਾਹੀਂ ਸੁਲਤਾਨਪੁਰ ਲਈ ਰਵਾਨਾ ਹੋਣਗੇ ਅਤੇ ਅਦਾਲਤ ਵਿਚ ਪੇਸ਼ ਹੋਣਗੇ।

ਦੱਸ ਦੇਈਏ ਕਿ ਭਾਜਪਾ ਦੇ ਸਥਾਨਕ ਨੇਤਾ ਵਿਜੇ ਮਿਸ਼ਰਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ 2018 'ਚ ਬੈਂਗਲੁਰੂ 'ਚ ਤਤਕਾਲੀ ਭਾਜਪਾ ਪ੍ਰਧਾਨ ਅਤੇ ਮੌਜੂਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਅਦਾਲਤ ਨੇ ਇਸ ਮਾਮਲੇ ਵਿਚ ਰਾਹੁਲ ਗਾਂਧੀ ਨੂੰ 20 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ।

ਦੱਸਿਆ ਜਾ ਰਿਹਾ ਹੈ ਕਿ ਮੁਕੱਦਮਾ ਦਰਜ ਕਰਾਉਣ ਵਾਲੇ ਵਿਜੇ ਮਿਸ਼ਰਾ ਦੇ ਵਕੀਲ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿਚ ਰਾਹੁਲ ਗਾਂਧੀ ਖਿਲਾਫ਼ ਉੱਚਿਤ ਸਬੂਤ ਮਿਲਦੇ ਹਨ ਤਾਂ ਰਾਹੁਲ ਗਾਂਧੀ ਨੂੰ 2 ਸਾਲ ਤੱਕ ਦੀ ਸਜ਼ਾ ਮਿਲ ਸਕਦੀ ਹੈ। ਹਾਲਾਂਕਿ ਪਿਛਲੀ ਸੁਣਵਾਈ ਵਿਚ ਅਦਾਲਤ ਨੇ ਰਾਹੁਲ ਨੂੰ ਜ਼ਮਾਨਤ ਦੇ ਦਿੱਤੀ ਸੀ।


author

Tanu

Content Editor

Related News