ਰਾਹੁਲ ਗਾਂਧੀ ਨਾਲ ਜੁੜੇ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 4 ਨੂੰ
Saturday, Nov 23, 2024 - 09:25 PM (IST)
ਸੁਲਤਾਨਪੁਰ, (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਸਥਿਤ ਸੰਸਦ ਮੈਂਬਰ/ਵਿਧਾਇਕ (ਐੱਮ. ਪੀ./ਐੱਮ. ਐੱਲ. ਏ.) ਦੀ ਵਿਸ਼ੇਸ਼ ਅਦਾਲਤ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਸ਼ਨੀਵਾਰ ਨੂੰ ਮੁਲਤਵੀ ਹੋ ਗਈ। ਉਨ੍ਹਾਂ ਕਿਹਾ ਕਿ ਸਿਵਲ ਕੋਰਟ ਵਿਚ ਲੀਗਲ ਵਰਕਸ਼ਾਪ ਦੇ ਆਯੋਜਨ ਕਾਰਨ ਸੁਣਵਾਈ ਟਾਲ ਦਿੱਤੀ ਗਈ ਅਤੇ ਹੁਣ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।
ਜ਼ਿਲੇ ਦੇ ਹਨੂੰਮਾਨਗੰਜ ਇਲਾਕੇ ’ਚ ਰਹਿਣ ਵਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਵਿਜੇ ਮਿਸ਼ਰਾ ਨੇ ਸਾਲ 2018 ’ਚ ਰਾਹੁਲ ਗਾਂਧੀ ’ਤੇ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਕਰਨਾਟਕ ਦੀਆਂ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਭਾਜਪਾ ਆਗੂ ਅਮਿਤ ਸ਼ਾਹ ਖ਼ਿਲਾਫ ਅਸ਼ਲੀਲ ਟਿੱਪਣੀ ਕੀਤੀ ਸੀ, ਜਿਸ ਕਾਰਨ ਉਹ ਦੁਖੀ ਹੋਏ ਸਨ।