ਜੇਲ੍ਹ 'ਚ ਬੰਦ ਸੰਜੇ ਸਿੰਘ ਦੀਆਂ ਮੁਸ਼ਕਲਾਂ ਹੋਰ ਵਧੀਆਂ, ਦੇਣਾ ਹੋਵੇਗਾ 1 ਲੱਖ ਰੁਪਏ ਦਾ ਮੁਆਵਜ਼ਾ

Thursday, Jan 04, 2024 - 10:44 AM (IST)

ਜੇਲ੍ਹ 'ਚ ਬੰਦ ਸੰਜੇ ਸਿੰਘ ਦੀਆਂ ਮੁਸ਼ਕਲਾਂ ਹੋਰ ਵਧੀਆਂ, ਦੇਣਾ ਹੋਵੇਗਾ 1 ਲੱਖ ਰੁਪਏ ਦਾ ਮੁਆਵਜ਼ਾ

ਲਖਨਊ- ਲਖਨਊ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੂੰ ਮਾਣਹਾਨੀ ਦੇ ਇਕ ਮਾਮਲੇ 'ਚ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ। ਸਿਵਲ ਜੱਜ (ਸੀਨੀਅਰ ਡਵੀਜ਼ਨ) ਕਮਲਾ ਕਾਂਤ ਗੁਪਤਾ ਨੇ ਸੰਜੇ ਸਿੰਘ ਨੂੰ ਦੋ ਮਹੀਨਿਆਂ ਦੇ ਅੰਦਰ ਮੁਆਵਜ਼ਾ ਅਦਾ ਕਰਨ ਦੇ ਨਿਰਦੇਸ਼ ਦਿੱਤੇ। ਜੱਜ ਨੇ ਕਿਹਾ ਕਿ ਤੈਅ ਸਮੇਂ ਵਿਚ ਰਾਸ਼ੀ ਦਾ ਭੁਗਤਾਨ ਨਾ ਕਰਨ 'ਤੇ ਉਨ੍ਹਾਂ ਨੂੰ ਇਸ ਰਕਮ ’ਤੇ 6 ਫੀਸਦੀ ਦੀ ਦਰ ਨਾਲ ਵਿਆਜ ਅਦਾ ਕਰਨਾ ਹੋਵੇਗਾ। ਅਦਾਲਤ ਨੇ ਦਿੱਲੀ ਦੀ ਆਬਕਾਰੀ ਨੀਤੀ ਘਪਲੇ ਵਿਚ ਫ਼ਿਲਹਾਲ ਜੇਲ੍ਹ ਵਿਚ ਬੰਦ ਸੰਜੇ ਸਿੰਘ ਨੂੰ ਉਕਤ ਮਾਮਲੇ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਸੀ ਪਰ ਉਨ੍ਹਾਂ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਲਈ ਅਦਾਲਤ ਨੇ ਉਨ੍ਹਾਂ ਵਿਰੁੱਧ ਇਹ ਹੁਕਮ ਦਿੱਤਾ। 

ਇਹ ਵੀ ਪੜ੍ਹੋ- ਈਡੀ ਦੇ ਤੀਜੇ ਸੰਮਨ 'ਤੇ ਵੀ ਪੇਸ਼ ਨਹੀਂ ਹੋਏ CM ਕੇਜਰੀਵਾਲ, ਭੇਜਿਆ ਲਿਖਤੀ ਜਵਾਬ

ਕੀ ਹੈ ਮਾਮਲਾ?

ਸੰਜੇ ਸਿੰਘ ਨੇ 9 ਅਗਸਤ 2021 ਨੂੰ ਲਖਨਊ 'ਚ ਇਕ ਪ੍ਰੈੱਸ ਕਾਨਫਰੰਸ ਵਿਚ ਉੱਤਰ ਪ੍ਰਦੇਸ਼ ਦੇ ਤਤਕਾਲੀਨ ਜਲ ਸ਼ਕਤੀ ਮੰਤਰੀ ਮਹਿੰਦਰ ਸਿੰਘ 'ਤੇ 'ਜਲ ਜੀਵਨ ਮਿਸ਼ਨ' ਨੂੰ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਮਹਿੰਦਰ ਸਿੰਘ ਨੇ ਸੰਜੇ ਸਿੰਘ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਕੇ 21 ਲੱਖ ਰੁਪਏ ਹਰਜਾਨਾ ਮੰਗਿਆ ਸੀ। ਅਦਾਲਤ ਨੇ ਫ਼ੈਸਲੇ ਵਿਚ ਕਿਹਾ ਕਿ ਸੰਜੇ ਸਿੰਘ ਨੇ ਬਿਨਾਂ ਕਿਸੇ ਸਬੂਤ ਅਤੇ ਆਧਾਰ ਦੇ ਮਹਿੰਦਰ ਖਿਲਾਫ਼ ਮਾਣਹਾਨੀਕਾਰਕ ਬਿਆਨ ਦਿੱਤਾ ਹੈ।

ਇਹ ਵੀ ਪੜ੍ਹੋ- ਮਸ਼ਹੂਰ ਗਾਇਕਾ ਦੀ ਆਵਾਜ਼ ਦੇ ਮੁਰੀਦ ਹੋਏ PM ਮੋਦੀ, ਵੀਡੀਓ ਸਾਂਝੀ ਕਰ ਬੋਲੇ- ਮੰਤਰ ਮੁਗਧ ਕਰਨ ਵਾਲਾ ਭਜਨ

ਅਦਾਲਤ ਨੇ ਆਪਣੇ ਫ਼ੈਸਲੇ 'ਚ ਕਿਹਾ-

ਅਦਾਲਤ ਨੇ ਫ਼ੈਸਲੇ ਵਿਚ ਕਿਹਾ ਕਿ ਭਾਰਤੀ ਸੰਵਿਧਾਨ ਹਰ ਨਾਗਰਿਕ ਦੀ ਬੋਲਣ ਦੀ ਆਜ਼ਾਦੀ ਨੂੰ ਯਕੀਨੀ ਬਣਾਉਂਦਾ ਹੈ ਪਰ ਇਹ ਅਧਿਕਾਰ ਦੀ ਵਰਤੋਂ 'ਤੇ ਵਾਜਬ ਪਾਬੰਦੀਆਂ ਵੀ ਲਾਉਂਦਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਅਤੇ ਪ੍ਰਿੰਟ ਸਮੱਗਰੀ ਨੂੰ ਹਟਾਉਣ ਦਾ ਵੀ ਨਿਰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ- ਚੜ੍ਹਦੀ ਸਵੇਰ ਯਾਤਰੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 12 ਲੋਕਾਂ ਦੀ ਮੌਤ

ਅਦਾਲਤ ਨੇ ਕਿਹਾ ਕਿ ਜਿੱਥੋਂ ਤੱਕ ਮੁਆਵਜ਼ੇ ਦਾ ਸਵਾਲ ਹੈ, ਕਿਸੇ ਵਿਅਕਤੀ ਦੇ ਸਨਮਾਨ ਅਤੇ ਉਸ ਨੂੰ ਮਾਣਹਾਨੀ ਵਾਲੇ ਬਿਆਨ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨਾ ਮੁਸ਼ਕਲ ਹੈ। ਪਰ ਪੱਖਾਂ ਦੀ ਸਥਿਤੀ, ਉਨ੍ਹਾਂ ਦੇ ਕਾਰਜ ਖੇਤਰ ਅਤੇ ਕੇਸ ਦੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ 1 ਲੱਖ ਰੁਪਏ ਦਾ ਮੁਆਵਜ਼ਾ ਉੱਚਿਤ ਹੋਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News