ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸਮਾਪਤ, 5 ਸੂਬਿਆਂ ਦੀ ਹਾਰ 'ਤੇ 4 ਘੰਟੇ ਹੋਇਆ ਮੰਥਨ

03/13/2022 10:22:25 PM

ਨਵੀਂ ਦਿੱਲੀ : ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਦੇ ਕਾਰਨਾਂ 'ਤੇ ਚਰਚਾ ਕਰਨ ਅਤੇ ਭਵਿੱਖ ਦੀ ਕਾਰਵਾਈ ਤੈਅ ਕਰਨ ਲਈ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਯੂ. ਸੀ.) ਦੀ ਮੀਟਿੰਗ ਹੋਈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਪ੍ਰਮੁੱਖ ਨੀਤੀ ਬਣਾਉਣ ਵਾਲੀ ਸੰਸਥਾ ਸੀ. ਡਬਲਯੂ. ਸੀ. ਦੀ ਮੀਟਿੰਗ ਪਾਰਟੀ ਹੈੱਡਕੁਆਰਟਰ 'ਤੇ ਸ਼ੁਰੂ ਹੋਈ। ਅਹਿਮ ਬੈਠਕ ਤੋਂ ਇਕ ਦਿਨ ਪਹਿਲਾਂ ਮੀਡੀਆ ਦੇ ਇਕ ਹਿੱਸੇ ਨੇ ਇਹ ਖ਼ਬਰ ਦਿੱਤੀ ਸੀ ਕਿ ਗਾਂਧੀ ਪਰਿਵਾਰ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕਰ ਸਕਦਾ ਹੈ, ਹਾਲਾਂਕਿ ਕਾਂਗਰਸ ਨੇ ਅਧਿਕਾਰਤ ਤੌਰ 'ਤੇ ਇਸ ਖ਼ਬਰ ਦਾ ਖੰਡਨ ਕੀਤਾ ਅਤੇ ਇਸ ਨੂੰ 'ਗਲਤ ਅਤੇ ਸ਼ਰਾਰਤਪੂਰਨ' ਕਰਾਰ ਦਿੱਤਾ ਸੀ।

ਇਹ ਵੀ ਪੜ੍ਹੋ : ਦੇਸ਼ ਦੇ ‘ਸਿਆਸੀ ਆਈਨੇ’ ’ਚ ਸਭ ਤੋਂ ਬੁਰਾ ਸਮਾਂ ਵੇਖ ਰਹੀ ਹੈ ਕਾਂਗਰਸ

ਸੀ. ਡਬਲਯੂ. ਸੀ. ਦੀ ਮੀਟਿੰਗ ਅਜਿਹੇ ਸਮੇਂ 'ਚ ਹੋ ਰਹੀ ਹੈ ਜਦੋਂ ਕਾਂਗਰਸ ਪੰਜਾਬ 'ਚ ਸੱਤਾ ਗੁਆ ਚੁੱਕੀ ਹੈ ਅਤੇ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ 'ਚ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸੋਨੀਆ ਗਾਂਧੀ ਪਿਛਲੇ ਕੁਝ ਸਮੇਂ ਤੋਂ ਸਰਗਰਮੀ ਨਾਲ ਪ੍ਰਚਾਰ ਨਹੀਂ ਕਰ ਰਹੀ ਹੈ ਪਰ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਇਲਾਵਾ ਰਾਹੁਲ ਗਾਂਧੀ ਕਾਂਗਰਸ ਦੇ ਸਟਾਰ ਪ੍ਰਚਾਰਕ ਰਹੇ ਹਨ। ਨਾਲ ਹੀ ਪਾਰਟੀ ਦੇ ਮਹੱਤਵਪੂਰਨ ਫੈਸਲਿਆਂ ਵਿੱਚ ਭਰਾ-ਭੈਣ ਦੀ ਜੋੜੀ ਦੀ ਵੱਡੀ ਭੂਮਿਕਾ ਨਿਭਾਉਂਦੀ ਹੈ।

ਇਹ ਵੀ ਪੜ੍ਹੋ : ਰਾਜ ਸਭਾ ਚੋਣਾਂ ਲਈ 14 ਮਾਰਚ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ : ਡਾ. ਰਾਜੂ

ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਦੇ 'ਜੀ-23' ਗਰੁੱਪ ਦੇ ਕਈ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਮੀਟਿੰਗ ਕੀਤੀ, ਜਿਸ 'ਚ ਅੱਗੇ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ। ਸਾਬਕਾ ਰਾਜ ਸਭਾ ਅਤੇ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਦੇ ਘਰ ਹੋਈ ਮੀਟਿੰਗ ਵਿੱਚ ਕਪਿਲ ਸਿੱਬਲ, ਆਨੰਦ ਸ਼ਰਮਾ ਤੇ ਮਨੀਸ਼ ਤਿਵਾੜੀ ਸ਼ਾਮਲ ਹੋਏ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦਾ ਹਿੱਸਾ ਰਹੇ 'ਜੀ-23' ਦੇ ਆਗੂ ਸੀ. ਡਬਲਯੂ. ਸੀ. ਦੀ ਮੀਟਿੰਗ ਵਿੱਚ ਚੋਣ ਹਾਰ ਦਾ ਮੁੱਦਾ ਉਠਾ ਸਕਦੇ ਹਨ ਅਤੇ ਪਾਰਟੀ ਸੰਗਠਨ ਵਿੱਚ ਜ਼ਰੂਰੀ ਬਦਲਾਅ ਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਆਪਣੀ ਪੁਰਾਣੀ ਮੰਗ ਨੂੰ ਉਠਾ ਸਕਦੇ ਹਨ। ਕਾਂਗਰਸ ਵਰਕਿੰਗ ਕਮੇਟੀ ਵਿੱਚ 'ਜੀ-23' ਗਰੁੱਪ ਦੇ ਪ੍ਰਮੁੱਖ ਮੈਂਬਰ ਗੁਲਾਮ ਨਬੀ ਆਜ਼ਾਦ ਤੇ ਆਨੰਦ ਸ਼ਰਮਾ ਹਨ।


Manoj

Content Editor

Related News