ਮਨੂ ਭਾਕਰ ਨੂੰ ਮਿਲੇ ਰਾਜਨਾਥ ਸਿੰਘ, ਸੋਸ਼ਲ ਮੀਡੀਆ ''ਤੇ ਪੋਸਟ ਸ਼ੇਅਰ ਕਰ ਕੀਤੀ ਤਾਰੀਫ਼

Thursday, Aug 08, 2024 - 03:13 PM (IST)

ਮਨੂ ਭਾਕਰ ਨੂੰ ਮਿਲੇ ਰਾਜਨਾਥ ਸਿੰਘ, ਸੋਸ਼ਲ ਮੀਡੀਆ ''ਤੇ ਪੋਸਟ ਸ਼ੇਅਰ ਕਰ ਕੀਤੀ ਤਾਰੀਫ਼

ਨਵੀਂ ਦਿੱਲੀ (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਪੈਰਿਸ ਖੇਡਾਂ ਤੋਂ ਜੇਤੂ ਹੋ ਕੇ ਵਾਪਸ ਆਉਣ ਤੋਂ ਬਾਅਦ ਡਬਲ ਓਲੰਪਿਕ ਕਾਂਸੀ ਤਮਗਾ ਜੇਤੂ ਪਿਸਟਲ ਨਿਸ਼ਾਨੇਬਾਜ਼ ਮਨੂ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਦੀ ਤਾਰੀਫ਼ ਕੀਤੀ। ਸਿੰਘ ਨੇ ਕਿਹਾ ਕਿ ਹਰ ਭਾਰਤੀ ਉਸ ਦੇ 'ਬੇਮਿਸਾਲ ਪ੍ਰਦਰਸ਼ਨ' ਤੋਂ ਉਤਸ਼ਾਹਿਤ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਉਨ੍ਹਾਂ ਦੀ ਮੁਲਾਕਾਤ ਦੀ ਫੋਟੋ ਵੀ ਸ਼ੇਅਰ ਕੀਤੀ ਹੈ। ਸਿੰਘ ਨੇ 'ਐਕਸ' 'ਤੇ ਲਿਖਿਆ,''ਭਾਰਤ ਦੀ ਨਿਸ਼ਾਨੇਬਾਜ਼ ਮਨੂ ਭਾਕਰ ਨਾਲ ਮਿਲ ਕੇ ਖ਼ੁਸ਼ੀ ਹੋਈ, ਜਿਨ੍ਹਾਂ ਨੇ ਦੇਸ਼ ਲਈ 2 ਕਾਂਸੀ ਤਮਗੇ ਜਿੱਤ ਕੇ ਪੈਰਿਸ ਓਲੰਪਿਕ 'ਚ ਇਤਿਹਾਸ ਰਚ ਦਿੱਤਾ। ਹਰ ਭਾਰਤੀ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਤਸ਼ਾਹਿਤ ਹੈ। ਉਸ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।''

PunjabKesari

ਭਾਕਰ ਪੈਰਿਸ 'ਚ ਚੱਲ ਰਹੇ ਓਲੰਪਿਕ ਖੇਡਾਂ 'ਚ ਆਪਣੇ ਇਤਿਹਾਸਕ ਪ੍ਰਦਰਸ਼ਨ ਤੋਂ ਬਾਅਦ ਬੁੱਧਵਾਰ ਨੂੰ ਘਰ ਪਰਤੀ। ਉਹ ਦੇਸ਼ ਦੀ ਆਜ਼ਾਦੀ ਦੇ ਬਾਅਦ ਦੇ ਦੌਰ 'ਚ ਓਲੰਪਿਕ ਦੇ ਇਕ ਹੀ ਸੈਸ਼ਨ 'ਚ 2 ਤਮਗੇ ਜਿੱਤਣ ਵਾਲੀ ਪਹਿਲੀ ਭਾਰਤੀ ਹੈ। 22 ਸਾਲਾ ਭਾਕਰ ਨੇ ਔਰਤਾਂ ਦੀ 10 ਮੀਟਰ ਏਅਰ ਪਿਸਟਲ ਅਤੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ 'ਚ ਕਾਂਸੀ ਤਮਗਾ ਜਿੱਤਿਆ, ਜਿੱਥੇ ਉਸ ਨੇ ਸਰਬਜੋਤ ਸਿੰਘ ਨਾਲ ਮਿਲ ਕੇ ਦੇਸ਼ ਲਈ ਓਲੰਪਿਕ ਇਤਿਹਾਸ ਲਿਖਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News