ਹੁਣ ਲਿਖਿਆ ਜਾਵੇਗਾ ਦੇਸ਼ ਦੀਆਂ ਸਰਹੱਦਾਂ ਦਾ ਇਤਿਹਾਸ, ਰਾਜਨਾਥ ਸਿੰਘ ਨੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

Wednesday, Sep 18, 2019 - 08:27 PM (IST)

ਹੁਣ ਲਿਖਿਆ ਜਾਵੇਗਾ ਦੇਸ਼ ਦੀਆਂ ਸਰਹੱਦਾਂ ਦਾ ਇਤਿਹਾਸ, ਰਾਜਨਾਥ ਸਿੰਘ ਨੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ— ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੀ ਤਰ੍ਹਾਂ ਦੇ ਪਹਿਲੇ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਤਹਿਤ ਦੇਸ਼ ਦੀ ਸਰਹੱਦ ਦੇ ਇਤਿਹਾਸ ਨੂੰ ਲਿਖਿਆ ਜਾਵੇਗਾ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਇਤਿਹਾਸਕ ਖੋਜ ਪ੍ਰੀਸ਼ਦ, ਨਹਿਰੂ ਯਾਦਗਾਰੀ ਮਿਊਜ਼ੀਅਮ ਤੇ ਲਾਇਬ੍ਰੇਰੀ, ਆਰਕਾਈਵ ਡਾਇਰੈਕਟਕ, ਗ੍ਰਹਿ ਮੰਤਰਾਲਾ, ਵਿਦੇਸ਼ ਮੰਤਰਾਲਾ ਤੇ ਰੱਖਿਆ ਮੰਤਰਾਲਾ ਦੇ ਅਧਿਕਾਰੀਆਂ ਨਾਲ ਇਸ ਸਬੰਧ 'ਚ ਮੰਗਲਵਾਰ ਨੂੰ ਇਥੇ ਬੈਠਕ ਕੀਤੀ।

ਦੋ ਸਾਲ 'ਚ ਪ੍ਰੋਜੈਕਟਾਂ ਦੇ ਪੂਰਾ ਹੋਣ ਦੀ ਸੰਭਾਵਨਾ
ਇਸ ਪ੍ਰੋਜੈਕਟ 'ਚ ਸਰਹੱਦਾਂ ਦੀ ਪਛਾਣ ਕਰਨਾ, ਉਨ੍ਹਾਂ ਨੂੰ ਖਤਮ ਕਰਨਾ ਤੇ ਤਬਾਦਲਾ ਕਰਨਾ, ਸੁਰੱਖਿਆ ਬਲਾਂ, ਸਰਹੱਦ 'ਤੇ ਰਹਿਣ ਵਾਲੇ ਲੋਕਾਂ ਦੀ ਭੂਮਿਕਾ, ਉਨ੍ਹਾਂ ਦੀ ਸੰਸਕ੍ਰਿਤੀ ਤੇ ਉਨ੍ਹਾਂ ਦੀਆਂ ਜ਼ਿੰਦਗੀਆਂ ਦੇ ਸਮਾਜਿਕ-ਆਰਥਿਕ ਮਾਪਦੰਡਾਂ ਨੂੰ ਸ਼ਾਮਲ ਕਰਨ ਸਣੇ ਵੱਖ-ਵੱਖ ਪਹਿਲੂਆਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਦੋ ਸਾਲ 'ਚ ਪੂਰਾ ਹੋਣ ਦੀ ਸੰਭਾਵਨਾ ਹੈ।


author

Inder Prajapati

Content Editor

Related News