ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦਾ ਇੱਕ ਸਾਲ ਵਧਿਆ ਕਾਰਜਕਾਲ, ਕੇਂਦਰ ਨੇ ਦਿੱਤੀ ਮਨਜ਼ੂਰੀ

Saturday, Oct 24, 2026 - 11:20 PM (IST)

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦਾ ਇੱਕ ਸਾਲ ਵਧਿਆ ਕਾਰਜਕਾਲ, ਕੇਂਦਰ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ਵਿੱਚ ਇੱਕ ਸਾਲ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ ਨਿਯੁਕਤੀ ਕਮੇਟੀ (ACC) ਵੱਲੋਂ ਜਾਰੀ ਕੀਤੀ ਗਈ ਮਨਜ਼ੂਰੀ ਅਨੁਸਾਰ, ਹੁਣ ਉਹ 31 ਅਕਤੂਬਰ 2027 ਤੱਕ ਜਾਂ ਅਗਲੇ ਹੁਕਮਾਂ ਤੱਕ ਇਸ ਅਹੁਦੇ 'ਤੇ ਬਣੇ ਰਹਿਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦਾ ਮੌਜੂਦਾ ਕਾਰਜਕਾਲ 31 ਅਕਤੂਬਰ 2026 ਨੂੰ ਖਤਮ ਹੋਣ ਵਾਲਾ ਸੀ, ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਰੱਖਿਆ ਮੰਤਰਾਲੇ ਵਿੱਚ ਪ੍ਰਬੰਧਕੀ ਨਿਰੰਤਰਤਾ ਬਣੀ ਰਹੇਗੀ।

PunjabKesari

ਰਾਜੇਸ਼ ਕੁਮਾਰ ਸਿੰਘ 1989 ਬੈਚ ਦੇ ਕੇਰਲ ਕੈਡਰ ਦੇ ਆਈ.ਏ.ਐਸ. (IAS) ਅਧਿਕਾਰੀ ਹਨ। ਉਨ੍ਹਾਂ ਨੇ ਸਾਲ 2024 ਵਿੱਚ ਗਿਰੀਧਰ ਅਰਾਮਾਨੇ ਦੀ ਜਗ੍ਹਾ ਦੇਸ਼ ਦੇ 40ਵੇਂ ਰੱਖਿਆ ਸਕੱਤਰ ਵਜੋਂ ਜ਼ਿੰਮੇਵਾਰੀ ਸੰਭਾਲੀ ਸੀ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਰੱਖਿਆ ਮੰਤਰਾਲੇ ਅਤੇ ਡੀ.ਆਰ.ਡੀ.ਓ. (DRDO) ਵਿੱਚ ਤੇਜ਼ੀ ਨਾਲ ਫੈਸਲੇ ਲੈਣ ਦੇ ਕੰਮ ਨੂੰ ਉਤਸ਼ਾਹਿਤ ਕੀਤਾ ਅਤੇ ਮਿਜ਼ਾਈਲ ਖੇਤਰ ਨੂੰ ਨਿੱਜੀ ਖੇਤਰ ਲਈ ਖੋਲ੍ਹਣ ਵਿੱਚ ਅਹਿਮ ਭੂਮਿਕਾ ਨਿਭਾਈ।

ਰੱਖਿਆ ਸਕੱਤਰ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਅਪ੍ਰੈਲ 2023 ਤੋਂ ਅਗਸਤ 2024 ਤੱਕ ਉਦਯੋਗ ਅਤੇ ਆਂਤਰਿਕ ਵਪਾਰ ਪ੍ਰੋਤਸਾਹਨ ਵਿਭਾਗ (DPIIT) ਦੇ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਵਿੱਚ ਵੀ ਸਕੱਤਰ ਵਜੋਂ ਕੰਮ ਕੀਤਾ ਹੈ। ਅਰਥਸ਼ਾਸਤਰ ਵਿੱਚ ਗ੍ਰੈਜੂਏਟ ਰਾਜੇਸ਼ ਕੁਮਾਰ ਸਿੰਘ ਆਪਣੇ ਲੰਬੇ ਪ੍ਰਸ਼ਾਸਕੀ ਕਰੀਅਰ ਵਿੱਚ ਵੱਖ-ਵੱਖ ਮਹੱਤਵਪੂਰਨ ਕੇਂਦਰੀ ਅਤੇ ਰਾਜ ਸਰਕਾਰੀ ਅਹੁਦਿਆਂ 'ਤੇ ਸੇਵਾਵਾਂ ਨਿਭਾਉਣ ਦਾ ਵਿਸ਼ਾਲ ਤਜ਼ਰਬਾ ਰੱਖਦੇ ਹਨ।


author

Inder Prajapati

Content Editor

Related News