ਭਾਰਤ-ਪਾਕਿ ਤਣਾਅ ਵਿਚਾਲੇ ਰੱਖਿਆ ਮੰਤਰੀ ਨੇ ਸੱਦੀ ਤਿੰਨੋਂ ਸੈਨਾਵਾਂ ਦੀ ਬੈਠਕ
Friday, May 09, 2025 - 10:38 AM (IST)

ਨੈਸ਼ਨਲ ਡੈਸਕ- ਪਾਕਿਸਤਾਨ ਨਾਲ ਵੱਧਦੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੀਫ਼ ਆਫ਼ ਡਿਫੈਂਸ ਸਟਾਫ਼ (CDS) ਅਤੇ ਤਿੰਨੋਂ ਸੈਨਾਵਾਂ ਦੇ ਫੌਜ ਮੁਖੀਆਂ ਨਾਲ ਇਕ ਮਹੱਤਵਪੂਰਨ ਬੈਠਕ ਕੀਤੀ। ਇਹ ਬੈਠਕ ਲੱਗਭਗ 2 ਘੰਟੇ ਤੱਕ ਚੱਲੀ, ਜਿਸ ਵਿਚ ਸਰਹੱਦ 'ਤੇ ਤਾਜ਼ਾ ਹਾਲਾਤ ਅਤੇ ਸੁਰੱਖਿਆ ਤਿਆਰੀਆਂ ਦੀ ਚਰਚਾ ਹੋਈ।
ਇਹ ਵੀ ਪੜ੍ਹੋ- ਪਾਕਿਸਤਾਨ ਨੇ ਗੁਰੂ ਘਰ 'ਤੇ ਕੀਤਾ ਹਮਲਾ, MEA ਨੇ ਤਸਵੀਰਾਂ ਦਿਖਾ ਕੇ ਦਿੱਤੇ ਸਬੂਤ
ਬੈਠਕ ਦੌਰਾਨ ਫ਼ੌਜ ਮੁਖੀ ਜਨਰਲ ਉਪੇਂਦਰ ਦ੍ਰਿਵੇਦੀ ਨੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰਾਂ ਵਿਚ ਮੌਜੂਦਾ ਹਾਲਾਤ ਬਾਰੇ ਰੱਖਿਆ ਮੰਤਰੀ ਨੂੰ ਜਾਣਕਾਰੀ ਦਿੱਤੀ। ਉੱਥੇ ਹੀ ਏਅਰ ਫੋਰਸ ਮੁਖੀ ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ ਨੇ ਭਾਰਤੀ ਹਵਾਈ ਫ਼ੌਜ ਵਲੋਂ ਕੀਤੀ ਗਈ ਜਵਾਬੀ ਕਾਰਵਾਈ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- IPL ਵਿਚਾਲੇ ਵੱਡੀ ਖ਼ਬਰ, ਹੁਣ ਇਸ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਦੱਸ ਦੇਈਏ ਕਿ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦੀ ਫ਼ੌਜ ਨੇ ਵੀਰਵਾਰ ਰਾਤ ਭਾਰਤ ਦੇ ਉੱਤਰੀ ਅਤੇ ਪੱਛਮੀ ਖੇਤਰਾਂ ਵਿਚ ਸਥਿਤ ਕਈ ਮਹੱਤਵਪੂਰਨ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਪਾਕਿਸਤਾਨੀ ਫ਼ੌਜ ਨੇ ਇਨ੍ਹਾਂ ਹਮਲਿਆਂ ਲਈ ਡਰੋਨ ਅਤੇ ਮਿਜ਼ਾਈਲਾਂ ਦਾ ਇਸਤੇਮਾਲ ਕੀਤਾ। ਪਾਕਿਸਤਾਨ ਦੀਆਂ ਇਨ੍ਹਾਂ ਨਾਪਾਕ ਕੋਸ਼ਿਸ਼ਾਂ ਨੂੰ ਭਾਰਤ ਦੇ S-400 ਏਅਰ ਡਿਫੈਂਸ ਸਿਸਟਮ ਨੇ ਪੂਰੀ ਤਰ੍ਹਾਂ ਅਸਫ਼ਲ ਕਰ ਦਿੱਤਾ।