ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਪਹੁੰਚ ਕੇ ਲਿਆ ਸੁਰੱਖਿਆ ਸਥਿਤੀ ਦਾ ਜਾਇਜ਼ਾ

Thursday, Dec 28, 2023 - 10:19 AM (IST)

ਨੈਸ਼ਨਲ ਡੈਸਕ- ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ-ਕਸ਼ਮੀਰ ਦੇ ਰਾਜੌਰੀ ਸਰਹੱਦੀ ਜ਼ਿਲ੍ਹੇ ਪੁੰਛ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ। ਇਸ ਹਮਲੇ ਵਿੱਚ ਚਾਰ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਨੇ ਦੋਵਾਂ ਜ਼ਿਲ੍ਹਿਆਂ ਦੀ ਫ਼ੌਜ, ਪੁਲਸ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਮਲੇ ਤੋਂ ਬਾਅਦ ਇਲਾਕੇ ਵਿੱਚ ਚੱਲ ਰਹੇ ਅੱਤਵਾਦ ਵਿਰੋਧੀ ਆਪ੍ਰੇਸ਼ਨ ਦੀ ਸਮੀਖਿਆ ਕੀਤੀ। ਰੱਖਿਆ ਮੰਤਰੀ ਨੇ ਦੋਵਾਂ ਜ਼ਿਲ੍ਹਿਆਂ ਦੇ ਬਲਾਕ ਵਿਕਾਸ ਕੌਂਸਲ ਮੈਂਬਰਾਂ, ਜ਼ਿਲ੍ਹਾ ਵਿਕਾਸ ਕੌਂਸਲ ਮੈਂਬਰਾਂ ਅਤੇ ਆਗੂਆਂ ਨਾਲ ਮੁਲਾਕਾਤ ਕੀਤੀ। ਦੋਵਾਂ ਕੌਂਸਲ ਮੈਂਬਰਾਂ ਨੇ ਇਸ ਦੌਰੇ ਲਈ ਰੱਖਿਆ ਮੰਤਰੀ ਦਾ ਧੰਨਵਾਦ ਕੀਤਾ। ਰੱਖਿਆ ਮੰਤਰੀ ਨੇ ਪੁੰਛ ਜ਼ਿਲ੍ਹੇ ਦੇ ਬੁਫਲਿਆਜ਼ ਪਿੰਡ ਟੋਪਾ ਪੀਰ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਦੀ ਜਲਦੀ ਜਾਂਚ ਦਾ ਭਰੋਸਾ ਦਿੱਤਾ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਪੁੰਛ ਜ਼ਿਲ੍ਹੇ ਵਿੱਚ ਪਿਛਲੇ ਹਫ਼ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ ਵਿੱਚ ਰਾਜ ਭਵਨ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਹਮਲੇ 'ਚ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਮੀਟਿੰਗ ਵਿੱਚ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਪੁਲਸ ਡਾਇਰੈਕਟਰ ਜਨਰਲ ਆਰਆਰ ਸਵੈਨ, ਖੁਫੀਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਸਬੰਧਤ ਏਜੰਸੀਆਂ ਹਾਜ਼ਰ ਸਨ। ਮੀਟਿੰਗ ਵਿੱਚ ਰੱਖਿਆ ਮੰਤਰੀ ਨੇ ਅੱਤਵਾਦ ਵਿਰੋਧੀ ਮੁਹਿੰਮਾਂ ਅਤੇ ਸਮੁੱਚੀ ਸੁਰੱਖਿਆ ਸਥਿਤੀ ਦੀ ਵੀ ਸਮੀਖਿਆ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

 


Aarti dhillon

Content Editor

Related News