ਦੇਹਰਾਦੂਨ ''ਚ ਮੁੜ ਵਾਪਰੀ ਵਾਰਦਾਤ: ਦਿਨ-ਦਿਹਾੜੇ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ
Wednesday, Feb 11, 2026 - 02:26 PM (IST)
ਦੇਹਰਾਦੂਨ (ਭਾਸ਼ਾ): ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਬੁੱਧਵਾਰ ਨੂੰ ਉਸ ਵੇਲੇ ਗੋਲੀਆਂ ਦੀ ਆਵਾਜ਼ ਨਾਲ ਕੰਬ ਗਈ, ਜਦੋਂ ਸ਼ਹਿਰ ਦੇ ਵਿਚੋ-ਵਿਚ ਦਿਨ-ਦਿਹਾੜੇ ਸਕੂਟੀ ਸਵਾਰ ਦੋ ਬਦਮਾਸ਼ਾਂ ਨੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਇਲਾਕੇ ਵਿੱਚ ਹੋਈ ਇਸ ਵਾਰਦਾਤ ਨੇ ਪੁਲਸ ਦੀ ਸੁਰੱਖਿਆ ਵਿਵਸਥਾ 'ਤੇ ਕਈ ਤਰ੍ਹਾਂ ਦੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ : Breaking: ਕੈਨੇਡਾ ਦੇ ਸਕੂਲ 'ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ 'ਚ 10 ਦੀ ਮੌਤ, 25 ਜ਼ਖ਼ਮੀ
ਤਿੱਬਤੀ ਮਾਰਕੀਟ ਨੇੜੇ ਮਾਰੀਆਂ ਗੋਲੀਆਂ
ਨਗਰ ਪੁਲਸ ਸੁਪਰਡੈਂਟ (SP) ਪ੍ਰਮੋਦ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 10:30 ਵਜੇ ਤਿੱਬਤੀ ਮਾਰਕੀਟ ਨੇੜੇ ਵਾਪਰੀ। ਇੰਦਰਾ ਨਗਰ (ਬਸੰਤ ਵਿਹਾਰ) ਦੇ ਰਹਿਣ ਵਾਲੇ ਅਰਜੁਨ ਸ਼ਰਮਾ (42) ਆਪਣੀ ਕਾਰ ਕੋਲ ਖੜ੍ਹੇ ਸਨ, ਜਦੋਂ ਸਕੂਟੀ 'ਤੇ ਆਏ ਦੋ ਹਮਲਾਵਰਾਂ ਨੇ ਉਨ੍ਹਾਂ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਅਰਜੁਨ ਨੂੰ ਤੁਰੰਤ ਦੂਨ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ। ਪੂਰੇ ਜ਼ਿਲ੍ਹੇ ਵਿੱਚ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਪਰਿਵਾਰਕ ਵਿਵਾਦ ਬਣਿਆ ਕਤਲ ਦਾ ਕਾਰਨ!
ਪੁਲਸ ਦੀ ਮੁੱਢਲੀ ਜਾਂਚ ਵਿੱਚ ਇੱਕ ਹੈਰਾਨੀਜਨਕ ਪਹਿਲੂ ਸਾਹਮਣੇ ਆਇਆ ਹੈ। ਮ੍ਰਿਤਕ ਅਰਜੁਨ ਸ਼ਰਮਾ 'ਅਮਰਦੀਪ ਗੈਸ ਏਜੰਸੀ' ਦੇ ਮਾਲਕ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਾਰੋਬਾਰ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਵਿਵਾਦ ਕਾਰਨ ਅਰਜੁਨ ਦੀ ਮਾਂ ਨੇ ਉੱਤਰਾਖੰਡ ਹਾਈ ਕੋਰਟ ਤੋਂ ਸੁਰੱਖਿਆ ਲਈ ਸੀ। ਉਨ੍ਹਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਆਪਣੇ ਹੀ ਪੁੱਤ (ਅਰਜੁਨ) ਤੋਂ ਜਾਨ ਦਾ ਖ਼ਤਰਾ ਹੈ। ਹੁਣ ਪੁਲਸ ਇਸੇ ਰੰਜਿਸ਼ ਦੇ ਐਂਗਲ ਤੋਂ ਜਾਂਚ ਕਰ ਰਹੀ ਹੈ। ਦੇਹਰਾਦੂਨ ਵਿੱਚ ਸਿਰਫ਼ 10 ਦਿਨਾਂ ਦੇ ਅੰਦਰ ਇਹ ਕਤਲ ਦੀ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 2 ਫਰਵਰੀ ਨੂੰ ਮੱਛੀ ਬਾਜ਼ਾਰ ਵਿੱਚ ਇੱਕ 22 ਸਾਲਾ ਮੁਟਿਆਰ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
