ਦੇਹਰਾਦੂਨ : ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ

09/20/2019 7:54:10 PM

ਦੇਹਰਾਦੂਨ— ਉੱਤਰਾਖੰਡ 'ਚ ਜ਼ਹਿਰੀਲੀ ਸ਼ਰਾਬ ਨੇ ਫਿਰ ਆਪਣਾ ਕਹਿਰ ਦਿਖਾਇਆ ਹੈ। ਇਸ ਵਾਰ ਰਾਜਧਾਨੀ ਦੇਹਰਾਦੂਨ ਦੇ ਇਕ ਪਿੰਡ 'ਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਨ੍ਹਾਂ ਸਾਰਿਆਂ ਨੇ ਇਕ ਠੇਕੇ ਤੋਂ ਸ਼ਰਾਬ ਲੈ ਕੇ ਉਸ ਦਾ ਸੇਵਨ ਕੀਤਾ ਸੀ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਕ ਵਿਅਕਤੀ ਨੂੰ ਗੰਭੀਰ ਹਾਲਾਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਹੋ ਸਕਦਾ ਹੈ।
ਦੱਸ ਦਈਏ ਕਿ ਇਸੇ ਸਾਲ ਫਰਵਰੀ 'ਚ ਹਰਿਦੁਆਰ 'ਚ ਵੀ ਜ਼ਹਿਰੀਲੀ ਸ਼ਰਾਬ ਨਾਲ 42 ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। ਹਰਿਦੁਆਰ ਜ਼ਿਲੇ ਦੇ ਭਗਵਾਨਪੁਰ ਤਹਿਸੀਲ ਖੇਤਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 42 ਲੋਕਾਂ ਨੇ ਜਾਨ ਗਵਾਈ ਸੀ। ਸਭ ਤੋਂ ਜ਼ਿਆਦਾ ਪ੍ਰਭਾਵਿਤ ਬਿੰਡੁਖੜਕ ਪਿੰਡ ਹੋਇਆ ਸੀ।


Inder Prajapati

Content Editor

Related News