ਸਿੱਖਸ ਆਫ਼ ਅਮੈਰੀਕਾ ਦੇ ਵਫਦ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਕੀਤੀ ਮੁਲਾਕਾਤ

Monday, Mar 04, 2024 - 11:15 AM (IST)

ਵਾਸ਼ਿੰਗਟਨ (ਰਾਜ ਗੋਗਨਾ)- ਅੰਤਰਰਾਸ਼ਟਰੀ ਪੱਧਰ ’ਤੇ ਸਿੱਖੀ ਦੀ ਚੜ੍ਹਦੀ ਕਲਾ ਅਤੇ ਸਮਾਜ ਸੇਵੀ ਅਮਰੀਕਾ ਦੀ ਨਾਮਵਰ ਸੰਸਥਾ ਸਿੱਖਸ ਆਫ ਅਮੈਰੀਕਾ ਦੇ ਵਿਸ਼ੇਸ਼ ਤੌਰ ’ਤੇ ਅਮਰੀਕਾ ਤੋਂ ਭਾਰਤ ਪੁੱਜ ਇਕ ਉੱਚ ਪੱਧਰੀ ਵਫ਼ਦ ਨੇ ਚੇਅਰਮੈਨ ਸ: ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿੱਖ ਵਫ਼ਦ ਵਿੱਚ ਬਲਜਿੰਦਰ ਸਿੰਘ ਸ਼ੰਮੀ ਉੱਪ ਪ੍ਰਧਾਨ ਅਤੇ ਗੁਰਵਿੰਦਰ ਸਿੰਘ ਸੇਠੀ ਡਾਇਰੈਕਟਰ ਵੀ ਸ਼ਾਮਿਲ ਸਨ।

ਇਹ ਵੀ ਪੜ੍ਹੋ: ਨਿੱਕੀ ਹੈਲੀ ਨੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਦਿੱਤੀ ਮਾਤ, ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤਣ ਵਾਲੀ ਬਣੀ ਪਹਿਲੀ ਮਹਿਲਾ

ਵਫ਼ਦ ਨਾਲ ਗੱਲਬਾਤ ਕਰਦਿਆਂ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੀ ਰੱਖਿਆ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਹਰ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ, ਜਿਹਨਾਂ ਨਾਲ ਦੇਸ਼ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਹਰ ਸਹਿਯੋਗ ਲਈ ਤਿਆਰ ਹੈ। ਇਸ ਮੌਕੇ ਸ੍ਰ. ਜਸਦੀਪ ਸਿੰਘ ਜੱਸੀ ਨੇ ਉਹਨਾਂ ਨੂੰ ਸਿੱਖਸ ਆਫ ਅਮੈਰੀਕਾ ਵਲੋਂ ਅਮਰੀਕਾ ਸਮੇਤ ਹੋਰ ਦੇਸ਼ਾਂ ਵਿਚ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ। 

ਇਹ ਵੀ ਪੜ੍ਹੋ: ਬ੍ਰਿਟੇਨ ਸਰਕਾਰ ਇਨ੍ਹਾਂ ਲੋਕਾਂ ਦੀ ਐਂਟਰੀ ਬੈਨ ਕਰਨ ਦੀ ਬਣਾ ਰਹੀ ਯੋਜਨਾ, ਜਾਣੋ ਵਜ੍ਹਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News