ਦਿੱਲੀ ''ਚ ਪਾਬੰਦੀ ਦੇ ਬਾਵਜੂਦ ਚਲਾਏ ਗਏ ਪਟਾਕੇ, 11 ਸਾਲਾ ਬੱਚੇ ਦੀ ਅੱਖ ਨੂੰ ਪੁੱਜਾ ਨੁਕਸਾਨ
Saturday, Oct 21, 2023 - 05:28 PM (IST)
ਨਵੀਂ ਦਿੱਲੀ- ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ 'ਚ ਅਣਪਛਾਤੇ ਵਿਅਕਤੀਆਂ ਵਲੋਂ ਚਲਾਏ ਗਏ ਪਟਾਕਿਆਂ ਕਾਰਨ 11 ਸਾਲ ਦਾ ਇਕ ਮੁੰਡਾ ਝੁਲਸ ਗਿਆ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਵਿਚ ਪਟਾਕਿਆਂ 'ਤੇ ਪਾਬੰਦੀ ਹੈ।
ਇਹ ਵੀ ਪੜ੍ਹੋ- ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਰੇਲਵੇ ਨੇ ਚਲਾਈ ਸਪੈਸ਼ਲ ਟਰੇਨ
ਇਕ ਪੁਲਸ ਅਧਿਕਾਰੀ ਮੁਤਾਬਕ 15 ਅਕਤੂਬਰ ਨੂੰ ਸ਼ਾਸਤਰੀ ਪਾਰਕ ਇਲਾਕੇ ਵਿਚ ਸਥਿਤ ਆਪਣੇ ਘਰ ਕੋਲ ਮੁੱਖ ਰੋਡ 'ਤੇ ਜਦੋਂ ਇਹ ਮੁੰਡਾ ਟਹਿਲ ਰਿਹਾ ਸੀ ਤਾਂ ਉਸ ਨਾਲ ਇਹ ਘਟਨਾ ਵਾਪਰੀ। ਉਨ੍ਹਾਂ ਨੇ ਦੱਸਿਆ ਕਿ ਮੁੰਡੇ ਦੀ ਅੱਖ ਨੂੰ ਨੁਕਸਾਨ ਪਹੁੰਚਿਆ, ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਉਸ ਨੂੰ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ 'ਚ ਦਾਖ਼ਲ ਕਰਵਾਇਆ। ਉਸ ਨੂੰ 17 ਅਕਤੂਬਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਮੁੰਡੇ ਦੇ ਪਿਤਾ ਨੇ 20 ਅਕਤੂਬਰ ਨੂੰ ਸਥਾਨਕ ਪੁਲਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ- ਨਿਰਭਿਆ ਕੇਸ ਮਗਰੋਂ ਵੀ ਨਹੀਂ ਬਦਲੇ ਹਾਲਾਤ, ਦੇਸ਼ 'ਚ ਔਰਤਾਂ ਦੇ 36 ਲੱਖ ਕੇਸ ਪੈਂਡਿੰਗ, ਉੱਤਰ ਪ੍ਰਦੇਸ਼ ਸਭ ਤੋਂ ਅੱਗੇ
ਪੁਲਸ ਨੇ ਕਿਹਾ ਕਿ ਇਸ ਘਟਨਾ ਦੇ ਸਬੰਧ ਵਿਚ ਵਿਸਫੋਟਕ ਸਮੱਗਰੀ ਦੇ ਸਿਲਸਿਲੇ ਵਿਚ ਲਾਪ੍ਰਵਾਹੀ ਅਤੇ ਦੂਜੇ ਦੀ ਜਾਨ ਖ਼ਤਰੇ ਵਿਚ ਪਾ ਕੇ ਉਸ ਨੂੰ ਨੁਕਸਾਨ ਪਹੁੰਚਾਉਣ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਅਪਰਾਧੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।