ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ’ਚ ਲੱਗੇ ਅਧਿਕਾਰੀਆਂ ਦੀ ਜਾਨ ਨੂੰ ਖ਼ਤਰਾ, ਵਧੀ ਸੁਰੱਖਿਆ

12/14/2022 10:20:19 AM

ਨਵੀਂ ਦਿੱਲੀ (ਕਮਲ ਕਾਂਸਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਸੁਲਝਾਉਣ ’ਚ ਸ਼ਾਮਲ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਪੈਸ਼ਲ ਸੈੱਲ ’ਚ 12 ਅਧਿਕਾਰੀ ਸ਼ਾਮਲ ਹਨ। ਸਪੈਸ਼ਲ ਕਮਿਸ਼ਨਰ ਆਫ਼ ਪੁਲਸ ਐੱਚ. ਜੀ. ਐੱਸ. ਧਾਲੀਵਾਲ, ਡੀ. ਸੀ. ਪੀ. ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀ. ਸੀ. ਪੀ. ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਅਸਤੀਫ਼ਾ

ਮਿਲੀ ਜਾਣਕਾਰੀ ਮੁਤਾਬਕ ਅਧਿਕਾਰੀਆਂ ਦੀ ਸੁਰੱਖਿਆ ਇਸ ਲਈ ਵਧਾਈ ਗਈ, ਕਿਉਂਕਿ ਲਾਰੈਂਸ ਬਿਸ਼ਨੋਈ ਸਮੇਤ ਹੋਰ ਗੈਂਗਸਟਰਾਂ ਵੱਲੋਂ ਹਮਲੇ ਦਾ ਖ਼ਤਰਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦਾ 29 ਮਈ ਨੂੰ ਕਤਲ ਹੋਇਆ ਸੀ। ਮੂਸੇਵਾਲਾ ਦੀ ਮੌਤ ਦੀ ਖ਼ਬਰ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਗੋਲਡੀ ਬਰਾਡ ਨੇ ਲਈ ਸੀ।

ਇਹ ਵੀ ਪੜ੍ਹੋ- ਜਦੋਂ ਤੱਕ ਮੋਦੀ ਦੀ ਸਰਕਾਰ ਹੈ, ਕੋਈ ਸਾਡੀ ਇਕ ਇੰਚ ਜ਼ਮੀਨ ’ਤੇ ਕਬਜ਼ਾ ਨਹੀਂ ਕਰ ਸਕਦਾ: ਸ਼ਾਹ

ਮਿਲੀ ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਵਧਾਉਣ ਦਾ ਕਦਮ ਚੁੱਕਿਆ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਗੈਂਗਸਟਰ ਹਰਵਿੰਦਰ ਰਿੰਡਾ ਦੇ ਸਹਿਯੋਗੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ’ਤੇ ਇਹ ਧਮਕੀ ਦਿੱਤੀ ਹੈ ਕਿ ਜੇਕਰ ਅਸੀਂ ਤੁਹਾਨੂੰ ਗਲੀਆਂ ’ਚ ਵੇਖਾਂਗੇ ਤਾਂ ਚੰਗਾ ਨਹੀਂ ਹੋਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਇਹ ਧਮਕੀ ਵੀ ਮਿਲੀ ਹੈ ਕਿ ਉਹ ਪੰਜਾਬ ’ਚ ਨਾ ਜਾਣ। ਅਜਿਹੇ ’ਚ ਕੋਈ ਅਣਹੋਣੀ ਨਾ ਹੋਵੇ, ਇਸ ਲਈ ਦਿੱਲੀ ਪੁਲਸ ਨੇ ਅਧਿਕਾਰੀਆਂ ਨੂੰ ਸੁਰੱਖਿਆ ਦਿੱਤੀ ਹੈ।

ਇਹ ਵੀ ਪੜ੍ਹੋ- ਹਿਮਾਚਲ: ਅਹੁਦਾ ਸੰਭਾਲਦਿਆਂ ਹੀ ਐਕਸ਼ਨ ’ਚ CM ਸੁਖਵਿੰਦਰ ਸੁੱਖੂ , ਲਿਆ ਵੱਡਾ ਫ਼ੈਸਲਾ


Tanu

Content Editor

Related News