ਸਨਸਨੀਖੇਜ਼ ਵਾਰਦਾਤ: ਮੁੰਡਿਆਂ ਦੇ ਸਮੂਹ ਵਲੋਂ 16 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕ.ਤਲ

Wednesday, Nov 06, 2024 - 10:44 AM (IST)

ਸਨਸਨੀਖੇਜ਼ ਵਾਰਦਾਤ: ਮੁੰਡਿਆਂ ਦੇ ਸਮੂਹ ਵਲੋਂ 16 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕ.ਤਲ

ਨਵੀਂ ਦਿੱਲੀ- ਨਵੀਂ ਦਿੱਲੀ ਦੇ ਨਾਰਥ ਈਸਟ ਦਿੱਲੀ ਦੇ ਮੁਸਤਫਾਬਾਦ ਇਲਾਕੇ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਮੰਗਲਵਾਰ ਸ਼ਾਮ ਨੂੰ ਮੁੰਡਿਆਂ ਦੇ ਇਕ ਸਮੂਹ ਵਲੋਂ ਚਾਕੂ ਮਾਰ ਕੇ 16 ਸਾਲਾ ਮੁੰਡੇ ਦਾ ਕਤਲ ਕਰ ਦਿੱਤਾ ਗਿਆ। ਪੁਲਸ ਨੇ ਬੁੱਧਵਾਰ ਨੂੰ ਇਸ ਮਾਮਲੇ ਦੀ ਪੁਸ਼ਟੀ ਕੀਤੀ। ਇਕ ਨਿਊਜ਼ ਏਜੰਸੀ ਮੁਤਾਬਕ ਪੁਲਸ ਅਧਿਕਾਰੀਆਂ ਨੂੰ ਸਵੇਰੇ 8:30 ਵਜੇ ਦੇ ਕਰੀਬ ਕੰਟਰੋਲ ਰੂਮ 'ਚ ਕਾਲ ਆਈ, ਜਿਸ ਵਿਚ ਦੱਸਿਆ ਗਿਆ ਕਿ ਮੁਸਤਫਾਬਾਦ ਦੇ ਇਕ ਵਸਨੀਕ ਨੂੰ ਮੁੰਡਿਆਂ ਦੇ ਇਕ ਸਮੂਹ ਨੇ ਚਾਕੂ ਮਾਰ ਦਿੱਤਾ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਜ਼ਖ਼ਮੀ ਨਾਬਾਲਗ ਨੂੰ ਨੇੜੇ ਦੇ ਜਗ ਪ੍ਰਵੇਸ਼ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਸਬੰਧੀ ਥਾਣਾ ਦਿਆਲਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਨੇ ਮੁਲਜ਼ਮਾਂ ਦੀ ਸ਼ਨਾਖਤ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਨਾਲ ਪੂਰੇ ਖੇਤਰ ਵਿਚ ਸਨਸਨੀ ਫੈਲ ਗਈ। ਘਟਨਾ ਮਗਰੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਿਚ ਕੋਹਰਾਮ ਮਚ ਗਿਆ। ਸ਼ੁਰੂਆਤੀ ਜਾਂਚ ਮੁਤਾਬਕ ਇਹ ਹਮਲਾ ਰੰਜ਼ਿਸ਼ ਦੀ ਵਜ੍ਹਾ ਤੋਂ ਮੰਨਿਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਕੋਈ ਸਪੱਸ਼ਟ ਵਜ੍ਹਾ ਸਾਹਮਣੇ ਨਹੀਂ ਆਈ ਹੈ। ਪੁਲਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ। ਪੁਲਸ ਇਸ ਘਟਨਾ ਦੇ ਚਸ਼ਮਦੀਦਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਫੁਟੇਜ਼ ਖੰਗਾਲ ਰਹੀ ਹੈ। ਨਾਬਾਲਗ ਮੁੰਡੇ ਦੇ ਕਤਲ ਵਿਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 


author

Tanu

Content Editor

Related News