ਕਾਰ ਹਾਦਸੇ ''ਚ 2 ਲੋਕਾਂ ਦੀ ਮੌਤ, 4 ਜ਼ਖਮੀ
Sunday, Oct 21, 2018 - 03:10 AM (IST)

ਨਵੀਂ ਦਿੱਲੀ— ਬਾਹਰੀ ਦਿੱਲੀ ਦੇ ਪੀਰਾਗੜ੍ਹੀ ਇਲਾਕੇ 'ਚ ਸ਼ਨੀਵਾਰ ਨੂੰ ਇਕ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਜਾਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖਮੀ ਹੋ ਗਏ। ਪੁਲਸ ਮੁਤਾਬਕ ਦੋਹਾਂ ਪੀੜਤਾਂ ਦੀ ਪਛਾਣ ਕਰ ਲਈ ਗਈ ਹੈ। ਦੋਹਾਂ ਦੀ ਉਮਰ 20 ਤੋਂ 30 ਸਾਲ ਦੇ ਕਰੀਬ ਸੀ। ਜ਼ਖਮੀਆਂ ਨੂੰ ਨੇੜਲੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।