ਦਿੱਲੀ: ਵਸੰਤ ਵਿਹਾਰ ਇਲਾਕੇ ''ਚ ਅੱਗ ਲੱਗਣ ਕਾਰਨ 5 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ

Saturday, Jun 15, 2024 - 10:57 AM (IST)

ਦਿੱਲੀ: ਵਸੰਤ ਵਿਹਾਰ ਇਲਾਕੇ ''ਚ ਅੱਗ ਲੱਗਣ ਕਾਰਨ 5 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ

ਨਵੀਂ ਦਿੱਲੀ- ਦੱਖਣੀ-ਪੱਛਮੀ ਦਿੱਲੀ ਦੇ ਵਸੰਤ ਵਿਹਾਰ ਇਲਾਕੇ 'ਚ ਸ਼ਨੀਵਾਰ ਤੜਕੇ ਇਕ ਬਾਜ਼ਾਰ 'ਚ ਅੱਗ ਲੱਗਣ ਕਾਰਨ 5 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ (DFS) ਦੇ ਇਕ ਅਧਿਕਾਰੀ ਮੁਤਾਬਕ ਬਾਜ਼ਾਰ 'ਚ ਅੱਗ ਲੱਗਣ ਦੀ ਸੂਚਨਾ ਸਵੇਰੇ 5 ਵਜੇ ਮਿਲੀ, ਜਿਸ ਤੋਂ ਬਾਅਦ 10 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। 

ਉਨ੍ਹਾਂ ਦੱਸਿਆ ਕਿ ਅੱਧੇ ਘੰਟੇ ਵਿਚ ਅੱਗ ’ਤੇ ਕਾਬੂ ਪਾ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਬਸੰਤ ਵਿਹਾਰ ਖੇਤਰ ਦੇ ਸੀ ਬਲਾਕ ਸਥਿਤ ਮਾਰਕੀਟ ਦੀ ਇਮਾਰਤ ਦੀ ਹੇਠਲੀ ਮੰਜ਼ਿਲ 'ਚ ਲੱਗੀ ਅਤੇ ਕੁਝ ਹੀ ਸਮੇਂ 'ਚ ਇਸ ਨੇ ਵੱਡਾ ਰੂਪ ਧਾਰਨ ਕਰ ਲਿਆ ਅਤੇ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਫੈਲ ਗਈ। ਉਨ੍ਹਾਂ ਕਿਹਾ ਕਿ ਜਾਪਦਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।


author

Tanu

Content Editor

Related News