ਦਿੱਲੀ : ਉੱਤਮ ਨਗਰ ''ਚ ਆਟੋਮੋਬਾਈਲ ਵਰਕਸ਼ਾਪ ''ਚ ਲੱਗੀ ਭਿਆਨਕ ਅੱਗ

Saturday, Jan 23, 2021 - 02:47 AM (IST)

ਦਿੱਲੀ : ਉੱਤਮ ਨਗਰ ''ਚ ਆਟੋਮੋਬਾਈਲ ਵਰਕਸ਼ਾਪ ''ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ - ਦਿੱਲੀ ਦੇ ਉੱਤਮ ਨਗਰ ਵਿੱਚ ਇੱਕ ਆਟੋਮੋਬਾਈਲ ਵਰਕਸ਼ਾਪ ਵਿੱਚ ਭਿਆਨਕਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹਨ। ਫਾਇਰ ਬ੍ਰਿਗੇਡ ਨੂੰ ਰਾਤ 10.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਗੱਡੀਆਂ ਨੂੰ ਮੌਕੇ 'ਤੇ ਰਵਾਨਾ ਕੀਤਾ ਗਿਆ।

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਆਈ.ਟੀ.ਓ. ਵਿੱਚ ਇੱਕ ਬਿਲਡਿੰਗ ਵਿੱਚ ਅੱਗ ਲੱਗ ਗਈ ਸੀ। ਸ਼ੁੱਕਰਵਾਰ ਸਵੇਰੇ ਹੋਈ ਇਸ ਘਟਨਾ ਵਿੱਚ ਸੂਚਨਾ ਮਿਲਦੀ ਹੈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਅੱਗ ਲੱਗਣ ਦੇ ਪਿੱਛੇ ਕੀ ਕਾਰਨ ਹੈ, ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।

ਅੱਗ ਲੱਗਣ ਦੇ ਕਾਰਨ ਬਿਲਡਿੰਗ ਦੀ ਛੱਤ 'ਤੇ ਇੱਕ ਸੁਰੱਖਿਆ ਕਰਮੀ ਫੱਸ ਗਿਆ ਸੀ, ਜਿਸ ਨੂੰ ਫਾਇਰ ਬ੍ਰਿਗੇਡ ਨੇ ਕਾਫ਼ੀ ਦੇਰ ਦੀ ਮਸ਼ੱਕਤ ਤੋਂ ਬਾਅਦ ਸੁਰੱਖਿਅਤ ਕੱਢ ਲਿਆ ਹੈ। ਦੱਸ ਦਈਏ ਕਿ ਬੀਤੇ ਦਿਨ ਤੋਂ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਵੀਰਵਾਰ ਨੂੰ ਹੀ ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ ਇੰਡੀਆ ਦੀ ਇੱਕ ਬਿਲਡਿੰਗ ਵਿੱਚ ਅੱਗ ਲੱਗ ਗਈ ਸੀ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ।
 


author

Inder Prajapati

Content Editor

Related News