ਦਿੱਲੀ : ਰੇਲਵੇ ਦੇ ਗੋਦਾਮ ''ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

04/25/2022 12:41:13 AM

ਨੈਸ਼ਨਲ ਡੈਸਕ-ਉੱਤਰੀ ਦਿੱਲੀ 'ਚ ਪ੍ਰਤਾਪ ਨਗਰ ਮੈਟਰੋ ਸਟੇਸ਼ਨ ਦੇ ਨੇੜੇ ਸਬਜ਼ੀ ਮੰਡੀ 'ਚ ਐਤਵਾਰ ਨੂੰ ਰੇਲਵੇ ਦੇ ਇਕ ਗੋਦਾਮ 'ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਨਾਲ ਕਿਸੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ :ਨੇਪਾਲ : ਘਰ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਹੋਈ ਮੌਤ

 

ਦਿੱਲੀ ਫ਼ਾਇਰ ਸਰਵਿਸਿਜ਼ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਪ੍ਰਤਾਪ ਨਗਰ ਮੈਟਰੋ ਸਟੇਸ਼ਨ ਨੇੜੇ ਸਬਜ਼ੀ ਮੰਡੀ ਸਥਿਤ ਰੇਲਵੇ ਦੇ ਗੋਦਾਨ 'ਚ ਅੱਗ ਲੱਗਣ ਦੀ ਸੂਚਨਾ 4:25 ਮਿੰਟ 'ਤੇ ਮਿਲੀ। ਫਾਇਰ ਬ੍ਰਿਗੇਡ ਦੀਆਂ ਕੁੱਲ 14 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਫਾਇਰ ਵਿਭਾਗ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸਲੋਹ ’ਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ’ਤੇ ਸਜਾਇਆ ਨਗਰ ਕੀਰਤਨ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Harnek Seechewal

This news is Content Editor Harnek Seechewal