ਦਿੱਲੀ : ਥਾਣੇ ''ਚ ਖੁਦ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਦੀ ਮੌਤ

10/17/2019 1:00:25 AM

ਨਵੀਂ ਦਿੱਲੀ — ਦਿੱਲੀ ਦੇ ਪ੍ਰੇਮ ਨਗਰ ਪੁਲਸ ਥਾਣੇ 'ਚ ਕੁਝ ਦਿਨ ਪਹਿਲਾਂ ਕਥਿਤ ਰੂਪ ਨਾਲ ਖੁਦ ਨੂੰ ਅੱਗ ਲਗਾਉਣ ਵਾਲੇ 25 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਪੁਲਸ ਨੇ ਕਿਹਾ ਕਿ ਪ੍ਰੇਮ ਨਗਰ ਨਿਵਾਸੀ ਆਸ਼ੁ ਆਰਿਆ ਘਟਨਾ 'ਚ ਗੰਭੀਰ ਰੂਪ ਨਾਲ ਝੁਲਸ ਗਿਆ ਸੀ ਅਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਮੰਗਲਵਾਰ ਰਾਤ ਉਸ ਦੀ ਮੌਤ ਹੋ ਗਈ। ਪੁਲਸ ਮੁਤਾਬਕ ਉਹ ਸ਼ੁੱਕਰਵਾਰ ਨੂੰ ਇਕ ਅਧਿਕਾਰੀ ਬਾਰੇ ਪੁੱਛਗਿੱਛ ਕਰਨ ਲਈ ਥਾਣੇ 'ਚ ਆਇਆ ਸੀ, ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਅੱਗ ਲਗਾ ਲਈ।
ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਿਤਾ ਨੇ ਸ਼ਿਕਾਇਤ ਕੀਤੀ ਸੀ ਕਿ ਦੁਸ਼ਹਿਰਾ 'ਤੇ ਸੜਕ 'ਤੇ ਬਹਿਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕੀਤੀ। ਇਸ ਸ਼ਿਕਾਇਤ ਤੋਂ ਬਾਅਦ ਇਸ ਸਬੰਧ 'ਚ ਮਾਮਲਾ ਦਰਜ ਕਰ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Inder Prajapati

This news is Content Editor Inder Prajapati