ਦਿੱਲੀ ''ਚ ਹਵਾ ਅਜੇ ਵੀ ''ਖਰਾਬ'', ਕਈ ਥਾਵਾਂ ''ਤੇ ਛਾਈ ਧੁੰਦ (ਤਸਵੀਰਾਂ)
Sunday, Nov 22, 2020 - 01:00 PM (IST)
ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਦਿੱਲੀ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਨਾਲ-ਨਾਲ ਪ੍ਰਦੂਸ਼ਣ ਦੀ ਮਾਰ ਵੀ ਝੱਲਣੀ ਪੈ ਰਹੀ ਹੈ। ਦਿੱਲੀ ਦੇ ਕਈ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਹੁਣ ਵੀ 'ਖਰਾਬ' ਸਥਿਤੀ ਵਿਚ ਬਣਿਆ ਹੋਇਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿਚ ਹਵਾ ਗੁਣਵੱਤਾ ਸੂਚਕਾਂਕ ਯਾਨੀ ਕਿ ਏਅਰ ਇੰਡਕੈਸ 260 ਹੈ। ਇਹ ਖਰਾਬ ਸ਼੍ਰੇਣੀ ਵਿਚ ਆਉਂਦਾ ਹੈ। ਮੌਸਮ ਮਹਿਕਮੇ ਮੁਤਾਬਕ ਅੱਜ ਦਿੱਲੀ ਵਿਚ ਸਵੇਰੇ ਧੁੰਦ ਛਾਈ ਰਹੀ। ਅਨੁਮਾਨ ਮੁਤਾਬਕ ਦਿੱਲੀ ਵਿਚ ਅੱਜ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 24 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਹੱਸਦੇ-ਵੱਸਦੇ ਘਰ 'ਚ ਪਏ ਕੀਰਨੇ, 3 ਸਕੇ ਭਰਾਵਾਂ ਦੀ ਮੌਤ
ਦਿੱਲੀ ਵਿਚ ਸ਼ਨੀਵਾਰ ਨੂੰ ਘੱਟ ਤੋਂ ਘੱਟ ਤਾਪਮਾਨ 8.5 ਜਦਕਿ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪਿਛਲੇ 14 ਸਾਲ ਵਿਚ ਨਵੰਬਰ ਮਹੀਨੇ ਵਿਚ ਦਿੱਲੀ 'ਚ ਸਭ ਤੋਂ ਠੰਡੀ ਸਵੇਰ ਰਹੀ ਸੀ। ਉੱਥੇ ਹੀ ਦਿੱਲੀ ਦੀ ਹਵਾ ਗੁਣਵੱਤਾ 'ਖਰਾਬ' ਸ਼੍ਰੇਣੀ ਵਿਚ ਰਹੀ ਅਤੇ 24 ਘੰਟਿਆਂ ਦੌਰਾਨ ਔਸਤ ਹਵਾ ਗੁਣਵੱਤਾ ਸੂਚਕਾਂਕ 251 ਰਿਹਾ। ਭਾਰਤੀ ਮੌਸਮ ਵਿਗਿਆਨ ਮਹਿਕਮੇ ਦੇ ਅੰਕੜਿਆਂ ਮੁਤਾਬਕ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ 4 ਡਿਗਰੀ ਸੈਲਸੀਅਸ ਹੇਠਾਂ ਰਿਹਾ।
ਇਹ ਵੀ ਪੜ੍ਹੋ: 6 ਸਾਲਾ ਬੱਚੇ ਨੂੰ ਮਿਲੀ ਸਪੇਨ ਦੀ ਮਾਂ, ਵਿਦਾਈ ਸਮੇਂ ਰੋਕਿਆਂ ਨਾ ਰੁਕੇ ਸਭ ਦੇ ਹੰਝੂ (ਤਸਵੀਰਾਂ)
ਦੱਸਣਯੋਗ ਹੈ ਕਿ ਦੀਵਾਲੀ 'ਤੇ ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਇਸ ਹੱਦ ਤੱਕ ਵੱਧ ਗਿਆ ਸੀ ਕਿ ਰਾਸ਼ਟਰੀ ਰਾਜਧਾਨੀ ਗੈਸ ਚੈਂਬਰ 'ਚ ਤਬਦੀਲ ਹੋ ਗਈ ਸੀ। ਇਸ ਦੌਰਾਨ ਦਿੱਲੀ-ਐੱਨ. ਸੀ. ਆਰ. ਦੇ ਕਈ ਇਲਾਕਿਆਂ ਵਿਚ ਹਵਾ ਗੁਣਵੱਤਾ ਸੂਚਕਾਂਕ 450 ਤੋਂ ਉੱਪਰ ਰਿਹਾ, ਜੋ ਕਿ ਗੰਭੀਰ ਸ਼੍ਰੇਣੀ ਵਿਚ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: ਇਸ ਸ਼ਖਸ ਨੇ 7 ਸਾਲ ਪਹਿਲਾਂ ਦੁਕਾਨ ਦਾ ਨਾਮ ਰੱਖਿਆ ਸੀ 'ਕੋਰੋਨਾ', ਹੁਣ ਹੋਇਆ ਫਾਇਦਾ (ਤਸਵੀਰਾਂ)