ਦਿੱਲੀ : ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਨੂੰ ਬਦਮਾਸ਼ਾਂ ਨੇ ਮਾਰੀਆਂ ਗੋਲੀਆਂ, ਪਤੀ ਦੀ ਮੌਤ

Friday, Jun 25, 2021 - 11:21 AM (IST)

ਨਵੀਂ ਦਿੱਲੀ- ਦਿੱਲੀ ਦੇ ਦਵਾਰਕਾ ਸਥਿਤ ਅਮਰਾਹੀ ਪਿੰਡ 'ਚ ਕੁਝ ਲੋਕਾਂ ਨੇ ਇਕ ਜੋੜੇ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਪਤੀ ਦੀ ਮੌਤ ਹੋ ਗਈ ਅਤੇ ਪਤਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦਵਾਰਕਾ ਜ਼ਿਲ੍ਹੇ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਵੀਰਵਾਰ ਰਾਤ ਕਰੀਬ 9 ਵਜੇ ਦਵਾਰਕਾ ਦੇ ਸੈਕਟਰ 23 ਦੇ ਥਾਮੇ ਨੂੰ ਅਮਰਾਹੀ ਪਿੰਡ 'ਚ ਗੋਲੀ ਚੱਲਣ ਦੀ ਸੂਚਨਾ ਮਿਲੀ। ਮੌਕੇ 'ਤੇ ਜਾਂਚ ਅਧਿਕਾਰੀ ਰਦੇ ਪਹੁੰਚਣ 'ਤੇ ਪਤਾ ਲੱਗਾ ਕਿ 6-7 ਲੋਕਾਂ ਨੇ ਆ ਕੇ ਇਸ ਜੋੜੇ ਨੂੰ ਗੋਲੀਆਂ ਮਾਰੀਆਂ।

ਇਸ ਦੌਰਾਨ ਮੁੰਡੇ ਨੂੰ 4 ਗੋਲੀਆਂ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕੁੜੀ ਨੂੰ 5 ਗੋਲੀਆਂ ਲੱਗੀਆਂ ਅਤੇ ਉਸ ਨੂੰ ਗੰਭੀਰ ਹਾਲਤ 'ਚ ਵੇਂਕੇਟੇਸ਼ਵਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮੁੰਡੇ ਦੀ ਪਛਾਣ ਵਿਨੇ ਦਹੀਆ (23) ਅਤੇ ਕੁੜੀ ਦੀ ਪਛਾਣ ਕਿਰਨ ਦਹੀਆ (19) ਦੇ ਰੂਪ 'ਚ ਹੋਈ ਹੈ। ਦੋਵੇਂ ਹਰਿਆਣਾ ਦੇ ਸੋਨੀਪਤ ਦੇ ਗੋਪਾਲਪੁਰ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਦੋਹਾਂ ਨੇ ਇਕ ਸਾਲ ਪਹਿਲਾਂ ਘਰੋਂ ਦੌੜ ਕੇ ਵਿਆਹ ਕੀਤਾ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


DIsha

Content Editor

Related News