ਦਿੱਲੀ: ਪਾਕਿਸਤਾਨ ਹਾਈ ਕਮਿਸ਼ਨ ਨੇੜੇ CRPF ਜਵਾਨ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

Monday, Oct 26, 2020 - 07:41 PM (IST)

ਦਿੱਲੀ: ਪਾਕਿਸਤਾਨ ਹਾਈ ਕਮਿਸ਼ਨ ਨੇੜੇ CRPF ਜਵਾਨ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਨਵੀਂ ਦਿੱਲੀ - ਰਾਜਧਾਨੀ ਦਿੱਲੀ 'ਚ ਸੋਮਵਾਰ ਨੂੰ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ.) ਦੇ ਇੱਕ ਜਵਾਨ ਨੇ ਕਥਿਤ ਤੌਰ 'ਤੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ। ਦਿੱਲੀ ਪੁਲਸ ਨੇ ਦੱਸਿਆ ਹੈ ਕਿ ਕਰੀਬ ਸਾਢੇ ਤਿੰਨ ਵਜੇ ਸੀ.ਆਰ.ਪੀ.ਐੱਫ. ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਜਿਸ ਤੋਂ ਬਾਅਦ ਜਵਾਨ ਦੇ ਸਾਥੀ ਉਸ ਨੂੰ ਜ਼ਖ਼ਮੀ ਹਾਲਤ 'ਚ ਲੈ ਕੇ ਏਮਜ਼ ਪੁੱਜੇ। ਏਮਜ਼ ਦੇ ਟਰਾਮਾ ਸੈਂਟਰ 'ਚ ਜਵਾਨ ਦਾ ਇਲਾਜ ਚੱਲ ਰਿਹਾ ਹੈ। ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀ ਵਜ੍ਹਾ ਅਜੇ ਪਤਾ ਨਹੀਂ ਚੱਲ ਸਕੀ ਹੈ। ਦਿੱਲੀ ਪੁਲਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ

ਜੰਮੂ ਕਸ਼ਮੀਰ  ਦੇ ਸ਼੍ਰੀਨਗਰ 'ਚ ਵੀ ਸੋਮਵਾਰ ਨੂੰ ਸੀ.ਆਰ.ਪੀ.ਐੱਫ. ਦੇ ਇੱਕ ਜਵਾਨ ਦੀ ਮੌਤ ਹੋ ਗਈ ਹੈ। ਇਸ ਜਵਾਨ ਨੇ 12 ਅਕਤੂਬਰ ਨੂੰ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ। ਸ਼੍ਰੀਨਗਰ ਦੇ ਇੱਕ ਕੈਂਪ 'ਚ ਸੀ.ਆਰ.ਪੀ.ਐੱਫ. ਦੇ 141ਵੀਂ ਬਟਾਲੀਅਨ ਦੇ ਇਸ ਜਵਾਨ ਨੇ ਖੁਦ ਨੂੰ ਮਾਰੀ ਸੀ। ਜਿਸ ਤੋਂ ਬਾਅਦ ਲਹੂ ਲੁਹਾਨ ਹਾਲਤ 'ਚ ਸਾਥੀ ਜਵਾਨ ਉਸ ਨੂੰ ਐੱਸ.ਐੱਮ.ਐੱਚ.ਐੱਸ. ਹਸਪਤਾਲ ਲੈ ਗਏ ਸਨ। ਜਿੱਥੇ 18 ਦਿਨ ਤੋਂ ਉਸਦਾ ਇਲਾਜ ਚੱਲ ਰਿਹਾ ਸੀ। ਡਾਕਟਰਾਂ ਦੀ ਕੋਸ਼ਿਸ਼ ਦੇ ਬਾਵਜੂਦ ਜਵਾਨ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਅੱਜ ਉਸ ਦੀ ਮੌਤ ਹੋ ਗਈ।


author

Inder Prajapati

Content Editor

Related News