ਕੜਾਕੇ ਦੀ ਠੰਡ ''ਚ ਵੀ ਦਿੱਲੀ ਧਰਨੇ ''ਤੇ ਡਟੇ ਕਿਸਾਨ, ਰਾਜਸਥਾਨ ਤੋਂ ਕਿਸਾਨਾਂ ਦਾ ''ਦਿੱਲੀ ਕੂਚ''

Sunday, Dec 13, 2020 - 12:31 PM (IST)

ਨਵੀਂ ਦਿੱਲੀ— ਕਿਸਾਨ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਡਟੇ ਹੋਏ ਹਨ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਅੱਜ ਰਾਜਸਥਾਨ ਦੇ ਕਿਸਾਨਾਂ ਨੇ ਵੀ ਅੰਦੋਲਨ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਐਤਵਾਰ ਯਾਨੀ ਕਿ ਅੱਜ ਰਾਜਸਥਾਨ ਸਰਹੱਦ ਤੋਂ ਹਜ਼ਾਰਾਂ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ ਅਤੇ ਦਿੱਲੀ-ਜੈਪੁਰ ਹਾਈਵੇਅ ਨੂੰ ਬੰਦ ਕਰਨਗੇ। ਪੰਜਾਬ ਤੋਂ ਕਿਸਾਨਾਂ ਦਾ ਦਿੱਲੀ ਆਉਣਾ ਲਗਾਤਾਰ ਜਾਰੀ ਹੈ। ਪੰਜਾਬ ਤੋਂ ਸਿੰਘੂ ਸਰਹੱਦ ਪੁੱਜੇ ਇਕ ਕਿਸਾਨ ਦਾ ਕਹਿਣਾ ਹੈ ਕਿ ਰਾਜਸਥਾਨ, ਹਰਿਆਣਾ ਅਤੇ ਪੰਜਾਬ ਤੋਂ ਹੋਰ ਕਿਸਾਨ ਆ ਰਹੇ ਹਨ। 16 ਦਸੰਬਰ ਨੂੰ 500 ਟਰਾਲੀਆਂ ਸਿੰਘੂ ਸਰਹੱਦ ਪਹੁੰਚ ਰਹੀਆਂ ਹਨ। ਅੱਜ ਕਿਸਾਨ ਜੈਪੁਰ-ਦਿੱਲੀ ਹਾਈਵੇਅ ਬਲਾਕ ਕਰਨਗੇ। 

ਦੱਸਣਯੋਗ ਹੈ ਕਿ ਖੇਤੀ ਕਾਨੂੰਨ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਕਿਸਾਨ ਜਿੱਦ 'ਤੇ ਅੜੇ ਹਨ, ਜਿਸ ਕਾਰਨ ਉਹ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਇਹ ਧਰਨਾ ਪ੍ਰਦਰਸ਼ਨ ਦਿੱਲੀ ਦੇ 4 ਪੁਆਇੰਟ 'ਤੇ ਚੱਲ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੱਲ੍ਹ ਪ੍ਰੈੱਸ ਕਾਨਫਰੰਸ 'ਚ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ ਕਿ ਉਹ 14 ਦਸੰਬਰ ਨੂੰ ਸਾਰੇ ਦੇਸ਼ ਦੇ ਡੀ. ਸੀ. ਦਫ਼ਤਰਾਂ ਸਾਹਮਣੇ ਪ੍ਰਦਰਸ਼ਨ ਕਰਨਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ 'ਤੇ 14 ਦਸੰਬਰ ਨੂੰ ਭੁੱਖ ਹੜਤਾਲ 'ਤੇ ਬੈਠਣ ਦਾ ਵੀ ਐਲਾਨ ਕੀਤਾ ਹੈ। ਕਿਸਾਨ ਨੇਤਾ ਕਮਲਪ੍ਰੀਤ ਪੰਨੂੰ ਨੇ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਸੋਧ ਮਨਜ਼ੂਰ ਨਹੀਂ।


Tanu

Content Editor

Related News