ਮਯੂਰ ਵਿਹਾਰ ''ਚ ਲੱਗੀ ਭਿਆਨਕ ਅੱਗ; ਕੈਫੇ ਸੜ ਕੇ ਹੋਇਆ ਸੁਆਹ, ਲੱਖਾਂ ਦਾ ਨੁਕਸਾਨ

Monday, Jul 15, 2024 - 10:13 AM (IST)

ਮਯੂਰ ਵਿਹਾਰ ''ਚ ਲੱਗੀ ਭਿਆਨਕ ਅੱਗ; ਕੈਫੇ ਸੜ ਕੇ ਹੋਇਆ ਸੁਆਹ, ਲੱਖਾਂ ਦਾ ਨੁਕਸਾਨ

ਨਵੀਂ ਦਿੱਲੀ- ਦਿੱਲੀ ਦੇ ਮਯੂਰ ਵਿਹਾਰ ਫੇਜ-2 ਵਿਚ ਸੋਮਵਾਰ ਤੜਕੇ ਇਕ ਬਹੁ-ਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਇਕ ਯੂਨੀਫਾਰਮ ਬਣਾਉਣ ਵਾਲੀ ਦੁਕਾਨ ਅਤੇ ਨੀਲਮ ਮਾਤਾ ਮੰਦਰ ਕੋਲ ਸਥਿਤ ਇਕ ਕੈਫੇ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਨੇੜੇ ਦੀਆਂ ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ। ਸਥਾਨਕ ਲੋਕਾਂ ਨੇ ਅੱਗ ਵੇਖਦੇ ਹੀ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਉਣ ਅਤੇ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਭੇਜੀਆਂ ਗਿਆ। ਗਨੀਮਤ ਇਹ ਰਹੀ ਕਿ ਅੱਗ ਕਾਰਨ ਕਿਸੇ ਦੇ ਝੁਲਸ ਜਾਂ ਮਾਰੇ ਜਾਣ ਦੀ ਕੋਈ ਖ਼ਬਰ ਨਹੀਂ ਹੈ।

 

ਦਿੱਲੀ ਫਾਇਰ ਸਰਵਿਸ ਦੇ ਡਿਪਟੀ ਚੀਫ਼ ਫਾਇਰ ਅਫ਼ਸਰ ਐਸ.ਕੇ. ਦੁਆ ਨੇ ਦੱਸਿਆ ਕਿ ਬੀਤੀ ਰਾਤ 11:40 ਵਜੇ ਦਿੱਲੀ ਫਾਇਰ ਸਰਵਿਸ ਨੂੰ ਕੈਫ਼ੇ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ। ਜਦੋਂ ਤੱਕ ਫਾਇਰ ਟੈਂਡਰ ਮੌਕੇ 'ਤੇ ਪਹੁੰਚੇ ਉਦੋਂ ਤੱਕ ਅੱਗ ਇਮਾਰਤ ਦੀਆਂ ਤਿੰਨੋਂ ਮੰਜ਼ਿਲਾਂ 'ਚ ਫੈਲ ਚੁੱਕੀ ਸੀ। ਇੱਥੇ 25 ਫਾਇਰ ਬ੍ਰਿਗੇਡ ਗੱਡੀਆਂ ਕੰਮ 'ਤੇ ਲੱਗੀਆਂ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਲੱਗਣ ਨਾਲ ਸਾਡਾ ਇਕ ਫਾਇਰ ਫਾਈਟਰ ਜ਼ਖਮੀ ਹੋ ਗਿਆ ਅਤੇ ਅਸੀਂ ਉਸ ਨੂੰ ਹਸਪਤਾਲ ਭੇਜ ਦਿੱਤਾ ਹੈ। ਸਹੀ ਹਵਾਦਾਰੀ ਨਾ ਹੋਣ ਕਾਰਨ ਅੱਗ ਫੈਲ ਗਈ। ਅੱਗ ਨਾਲ 25-30 ਦੁਕਾਨਾਂ ਪ੍ਰਭਾਵਿਤ ਹੋਈਆਂ ਹਨ, ਜਿਸ 'ਤੇ ਕਾਬੂ ਪਾ ਲਿਆ ਗਿਆ ਹੈ।

 


author

Tanu

Content Editor

Related News