ਚਾਂਦਨੀ ਚੌਕ ''ਚ ਕੱਪੜੇ ਦੀ ਦੁਕਾਨ ''ਚ ਲੱਗੀ ਅੱਗ, ਮੌਕੇ ''ਤੇ ਭੇਜੀਆਂ ਗਈਆਂ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ

Saturday, Aug 03, 2024 - 12:18 PM (IST)

ਚਾਂਦਨੀ ਚੌਕ ''ਚ ਕੱਪੜੇ ਦੀ ਦੁਕਾਨ ''ਚ ਲੱਗੀ ਅੱਗ, ਮੌਕੇ ''ਤੇ ਭੇਜੀਆਂ ਗਈਆਂ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਚਾਂਦਨੀ ਚੌਕ ਇਲਾਕੇ 'ਚ ਸਥਿਤ ਕੱਪੜੇ ਦੀ ਇਕ ਦੁਕਾਨ 'ਚ ਸ਼ਨੀਵਾਰ ਨੂੰ ਸਵੇਰੇ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ ਫਿਲਹਾਲ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। 

ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੋਤੀ ਬਾਜ਼ਾਰ 'ਚ ਸਵੇਰੇ 6 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਅੱਗ ਲੱਗਣ ਨਾਲ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ, ਹਾਲਾਂਕਿ ਸਵੇਰੇ 8.25 ਵਜੇ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ। ਡੀ.ਐੱਫ.ਐੱਸ. ਅਧਿਕਾਰੀ ਨੇ ਦੱਸਿਆ ਕਿ ਦੁਕਾਨ 'ਚ ਸ਼ਾਰਟ ਸਰਕਿਟ ਹੋਣ ਕਾਰਨ ਅੱਗ ਲੱਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News