ਕੇਂਦਰੀ ਮੰਤਰੀ ਖੱਟੜ ਦਾ ਐਲਾਨ, ਦਿੱਲੀ, ਹਰਿਆਣਾ ਤੇ ਰਾਜਸਥਾਨ ਨੂੰ ਮਿਲੇਗਾ ਪਾਕਿਸਤਾਨ ਜਾਣ ਵਾਲਾ ਪਾਣੀ

Saturday, Sep 20, 2025 - 04:10 AM (IST)

ਕੇਂਦਰੀ ਮੰਤਰੀ ਖੱਟੜ ਦਾ ਐਲਾਨ, ਦਿੱਲੀ, ਹਰਿਆਣਾ ਤੇ ਰਾਜਸਥਾਨ ਨੂੰ ਮਿਲੇਗਾ ਪਾਕਿਸਤਾਨ ਜਾਣ ਵਾਲਾ ਪਾਣੀ

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਐਲਾਨ ਕੀਤਾ  ਹੈ ਕਿ  ਸਿੰਧੂ ਜਲ ਸੰਧੀ  ਨੂੰ  ਮੁਅੱਤਲ ਕਰਨ ਤੋਂ ਬਾਅਦ ਹੁਣ ਪਾਕਿਸਤਾਨ ਜਾਣ ਵਾਲਾ ਪਾਣੀ ਅਗਲੇ ਡੇਢ ਸਾਲ ਦੇ ਅੰਦਰ ਦਿੱਲੀ, ਹਰਿਆਣਾ ਤੇ ਰਾਜਸਥਾਨ ਨੂੰ ਉਪਲਬਧ ਕਰਵਾਇਆ ਜਾਵੇਗਾ।  

‘ਆਫ਼ਤ ’ਚ ਮੌਕਾ’ ਦਾ ਹਵਾਲਾ ਦਿੰਦੇ ਹੋਏ ਖੱਟੜ ਨੇ ਕਿਹਾ ਕਿ ਪਹਿਲਗਾਮ  ਦੇ ਅੱਤਵਾਦੀ ਹਮਲੇ ਤੋਂ ਬਾਅਦ ਪਾਕਿ ਨਾਲ ਸਿੰਧੂ ਜਲ ਸੰਧੀ ਨੂੰ ਅਪ੍ਰੈਲ ’ਚ ਮੁਅੱਤਲ ਕਰ ਦਿੱਤਾ ਗਿਆ ਸੀ। ਰਾਸ਼ਟਰੀ ਰਾਜਧਾਨੀ ਦੇ ਡ੍ਰੇਨੇਜ ਮਾਸਟਰ ਪਲਾਨ ਨੂੰ ਲਾਂਚ ਕਰਨ ਲਈ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਕਿ ਨੂੰ  ਰੋਕੇ  ਗਏ ਪਾਣੀ ਦੀ ਵੱਡੀ ਮਾਤਰਾ ਹੁਣ ਭਾਰਤੀ  ਸੂਬਿਆਂ ਨੂੰ ਉਪਲਬਧ ਕਰਵਾਈ ਜਾਵੇਗੀ। 
 


author

Inder Prajapati

Content Editor

Related News