ਦਿੱਲੀ ਪੁਲਸ ''ਚ ਤਾਇਨਾਤ ਹੈੱਡ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

07/28/2020 3:48:45 PM

ਨਵੀਂ ਦਿੱਲੀ— ਦਿੱਲੀ ਪੁਲਸ ਦੇ ਇਕ ਹੈੱਡ ਕਾਂਸਟੇਬਲ ਨੇ ਮੰਗਲਵਾਰ ਯਾਨੀ ਕਿ ਅੱਜ ਆਪਣੀ ਸਰਵਿਸ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਦੱਖਣੀ ਦਿੱਲੀ ਜ਼ਿਲੇ ਦੇ ਸਾਕੇਤ ਪੁਲਸ ਥਾਣੇ ਵਿਚ ਤਾਇਨਾਤ ਹੈੱਡ ਕਾਂਸਟੇਬਲ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਹ ਰਾਜਸਥਾਨ ਦੇ ਅਲਵਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ ਸੰਜੈ ਦੇ ਰੂਪ ਵਿਚ ਹੋਈ ਹੈ। ਇਸ ਖ਼ਬਰ ਦੇ ਫੈਲਦੇ ਹੀ ਪੁਲਸ ਮਹਿਕਮੇ ਵਿਚ ਭਾਜੜਾਂ ਪੈ ਗਈਆਂ। ਲਾਸ਼ ਨੂੰ ਪੁਲਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਸੰਜੈ ਦਾ ਭਰਾ ਲੰਬੇ ਸਮੇਂ ਤੋਂ ਬੀਮਾਰ ਸੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨੀ ਵਿਚ ਸੀ। ਹਾਲਾਂਕਿ ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਕਾਰਨ ਲਾਗੂ ਤਾਲਾਬੰਦੀ 'ਚ ਖ਼ੁਦਕੁਸ਼ੀ ਕਰਨ ਦੇ ਮਾਮਲਿਆਂ ਵਿਚ ਵੱਡਾ ਇਜ਼ਾਫਾ ਦੇਖਣ ਨੂੰ ਮਿਲਿਆ। ਕੋਈ ਨੌਕਰੀ ਜਾਣ ਕਾਰਨ ਖ਼ੁਦਕਸ਼ੀ ਨੂੰ ਗਲ਼ ਲਾ ਰਿਹਾ ਹੈ ਅਤੇ ਕੋਈ ਮਾਨਸਿਕ ਪਰੇਸ਼ਾਨੀ ਕਾਰਨ।


Tanu

Content Editor

Related News