ਦਿੱਲੀ ਦੰਗਾ ਮਾਮਲੇ ’ਚ ਅਤਹਰ ਖਾਨ ਦੀ ਜ਼ਮਾਨਤ ਪਟੀਸ਼ਨ ਖਾਰਜ
Wednesday, Jul 08, 2026 - 03:07 PM (IST)
ਨਵੀਂ ਦਿੱਲੀ (ਏਜੰਸੀ)- ਦਿੱਲੀ ਹਾਈ ਕੋਰਟ ਨੇ ਸਾਲ 2020 ’ਚ ਰਾਜਧਾਨੀ ਦੇ ਉੱਤਰ-ਪੂਰਬੀ ਹਿੱਸਿਆਂ ’ਚ ਹੋਏ ਦੰਗਿਆਂ ਦੇ ਪਿੱਛੇ ਕਥਿਤ ‘ਵੱਡੀ ਸਾਜ਼ਿਸ਼’ ਨਾਲ ਜੁੜੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ. ਏ. ਪੀ. ਏ.) ਮਾਮਲੇ ’ਚ ਅਤਹਰ ਖਾਨ ਨੂੰ ਜ਼ਮਾਨਤ ਦੇਣ ਤੋਂ ਮੰਗਲਵਾਰ ਨੂੰ ਇਨਕਾਰ ਕਰ ਦਿੱਤਾ। ਜਸਟਿਸ ਪ੍ਰਤਿਭਾ ਐੱਮ. ਸਿੰਘ ਅਤੇ ਜਸਟਿਸ ਮਧੂ ਜੈਨ ਦੀ ਬੈਂਚ ਨੇ ਹੇਠਲੀ ਅਦਾਲਤ ਦੇ 29 ਜਨਵਰੀ ਨੂੰ ਇਸ ਮਾਮਲੇ ’ਚ ਰਾਹਤ ਦੇਣ ਤੋਂ ਇਨਕਾਰ ਕਰਨ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅਤਹਰ ਦੀ ਅਪੀਲ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਮੁਲਜ਼ਮ ਜ਼ਮਾਨਤ ਦਾ ਹੱਕਦਾਰ ਨਹੀਂ ਹੈ।
ਕਾਲ ਸੈਂਟਰ ਦੇ ਸਾਬਕਾ ਕਰਮਚਾਰੀ ਅਤਹਰ ’ਤੇ ਉੱਤਰ-ਪੂਰਬੀ ਦਿੱਲੀ ਦੇ ਚਾਂਦ ਬਾਗ ’ਚ ਹੋਏ ਵਿਰੋਧ-ਪ੍ਰਦਰਸ਼ਨ ਦੇ ਪ੍ਰਮੁੱਖ ਪ੍ਰਬੰਧਕਾਂ ਵਿਚੋਂ ਇਕ ਹੋਣ ਅਤੇ ਉੱਥੇ ਭੜਕਾਊ ਭਾਸ਼ਣ ਦੇਣ ਦਾ ਦੋਸ਼ ਹੈ। ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਅਨੁਸਾਰ ਅਤਹਰ ਨੇ ਗੁਪਤ ਬੈਠਕਾਂ ’ਚ ਕਥਿਤ ਤੌਰ ’ਤੇ ਹਿੱਸਾ ਲਿਆ ਸੀ, ਜਿਨ੍ਹਾਂ ’ਚ ਉਸ ਨੇ ਕਿਹਾ ਸੀ ਕਿ ‘ਦਿੱਲੀ ਨੂੰ ਸਾੜਨ ਦਾ ਸਮਾਂ ਆ ਗਿਆ ਹੈ’ ਅਤੇ ਉਸ ’ਤੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਨਸ਼ਟ ਕਰਨ ਦੀ ਸਾਜ਼ਿਸ਼ ’ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
