ਦਿੱਲੀ : ਪਾਕਿਸਤਾਨ ਹਾਈ ਕਮਿਸ਼ਨਰ ਦੇ ਬਾਹਰ ''ਜਾਗੋ'' ਪਾਰਟੀ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ (ਤਸਵੀਰਾਂ)

Thursday, Jul 16, 2020 - 06:42 PM (IST)

ਦਿੱਲੀ : ਪਾਕਿਸਤਾਨ ਹਾਈ ਕਮਿਸ਼ਨਰ ਦੇ ਬਾਹਰ ''ਜਾਗੋ'' ਪਾਰਟੀ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ (ਤਸਵੀਰਾਂ)

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਗ ਆਸਰਾ ਗੁਰੂ ਓਟ (ਜਾਗੋ) ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀ ਅਗਵਾਈ ਵਿਚ ਸਿੱਖਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ। ਦਰਅਸਲ ਪਾਕਿਸਤਾਨ ਦੀ ਸ਼ੈਅ 'ਤੇ ਅਮਰੀਕਾ ਤੋਂ ਸੰਚਾਲਤ ਸਿੱਖ ਫ਼ਾਰ ਜਸਟਿਸ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਅਤੇ ਪਾਕਿਸਤਾਨ ਵਿਰੁੱਧ ਜਾਗੋ ਪਾਰਟੀ ਨੇ ਵੀਰਵਾਰ ਨੂੰ ਦਿੱਲੀ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ। 

PunjabKesari

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਲਗਾਤਾਰ ਉਤਸ਼ਾਹ ਦੇਣ ਵਾਲਾ ਗੁਆਂਢੀ ਦੇਸ਼ ਪਾਕਿਸਤਾਨ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਸਹਿਯੋਗੀ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦਾ ਮੁਖੀਆ ਗੁਰਪਤਵੰਤ ਸਿੰਘ ਪੰਨੂ ਦੇ ਨਾਂ ਤੋਂ ਲੋਕਾਂ ਨੂੰ ਫੋਨ ਅਤੇ ਈ-ਮੇਲ ਕੀਤੇ ਜਾ ਰਹੇ ਹਨ। ਲੋਕਾਂ ਨੂੰ ਖਾਲਿਸਤਾਨ ਦੇ ਨਾਂ 'ਤੇ ਭੜਕਾਇਆ ਜਾ ਰਿਹਾ ਹੈ। ਉਹ ਦਿੱਲੀ ਨੂੰ ਖਾਲਿਸਤਾਨ ਬਣਾਉਣ ਦੀ ਗੱਲ ਕਰ ਰਿਹਾ ਹੈ, ਜਿਸ ਨਾਲ ਇੱਥੋਂ ਦੇ ਸਿੱਖਾਂ 'ਚ ਭਾਰੀ ਰੋਸ ਹੈ। ਸਿੱਖ ਸਮਾਜ ਲਗਾਤਾਰ ਇਸ ਤਰ੍ਹਾਂ ਦੀਆਂ ਗੱਲਾਂ ਦਾ ਵਿਰੋਧੀ ਰਿਹਾ ਹੈ ਅਤੇ ਅੱਗੇ ਹੋ ਕੇ ਅਜਿਹੇ ਵਿਚਾਰਾਂ ਦਾ ਜਵਾਬ ਦਿੰਦਾ ਰਿਹਾ ਹੈ।

PunjabKesari

ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇਕ ਪੋਸਟਰ ਅਤੇ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਗੁਰਪਤਵੰਤ ਸਿੰਘ ਪਨੂੰ ਲੋਕਾਂ ਨੂੰ ਦਿੱਲੀ ਦੇ ਗੁਰਦੁਆਰਿਆਂ 'ਚ ਅਰਦਾਸ ਕਰ ਕੇ ਖਾਲਿਸਤਾਨ ਦੇ ਸਮਰਥਨ 'ਚ ਰੈਫਰੈਂਡਮ ਸ਼ੁਰੂ ਕਰਨ ਲਈ ਕਹਿ ਰਿਹਾ ਹੈ। ਓਧਰ ਭਾਜਪਾ ਦੇ ਰਾਸ਼ਟਰੀ ਮੰਤਰੀ ਆਰ. ਪੀ. ਸਿੰਘ ਨੇ ਸਰਕਾਰ ਤੋਂ ਦੇਸ਼ ਵਿਰੋਧੀ ਗੱਲਾਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


author

Tanu

Content Editor

Related News