ਦਿੱਲੀ ''ਚ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੇ ਦੌਰੇ ਲਈ ਦਿੱਤਾ ਸੱਦਾ

Monday, Feb 02, 2026 - 03:25 PM (IST)

ਦਿੱਲੀ ''ਚ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੇ ਦੌਰੇ ਲਈ ਦਿੱਤਾ ਸੱਦਾ

ਨਵੀਂ ਦਿੱਲੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਸੈਣੀ ਦੀ ਮੁਲਾਕਾਤ ਨੂੰ ਸੂਬੇ ਦੇ ਵਿਕਾਸ ਕੰਮਾਂ ਅਤੇ ਆਉਣ ਵਾਲੇ ਰਾਜਨੀਤਕ ਪ੍ਰੋਗਰਾਮਾਂ ਦੇ ਲਿਹਾਜ ਨਾਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਬੈਠਕ ਦੌਰਾਨ ਕੇਂਦਰ ਅਤੇ ਸੂਬੇ ਵਿਚਾਲੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਮਾਰਗਦਰਸ਼ਨ 'ਚ 'ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕੀ ਕੋਸ਼ਿਸ਼' ਦੇ ਮੰਤਰ ਨਾਲ ਹਰਿਆਣਾ ਲਗਾਤਾਰ ਤਰੱਕੀ ਦੀ ਰਾਹ 'ਤੇ ਚੱਲ ਰਿਹਾ ਹੈ। ਸੂਤਰਾਂ ਅਨੁਸਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅੰਬਾਲਾ 'ਚ ਬਣ ਕੇ ਤਿਆਰ ਹੋਏ ਸ਼ਾਨਦਾਰ ਸ਼ਹੀਦ ਸਮਾਰਕ ਦੇ ਉਦਘਾਟਨ ਲਈ ਸੱਦਾ ਦਿੱਤਾ। ਇਹ ਸਮਾਰਕ ਦੇਸ਼ ਦੇ ਵੀਰ ਸ਼ਹੀਦਾਂ ਦੇ ਸਨਮਾਨ 'ਚ ਬਣਾਇਆ ਗਿਆ ਹੈ ਅਤੇ ਇਸ ਨੂੰ ਹਰਿਆਣਾ ਦੀ ਇਕ ਮਹੱਤਵਪੂਰਨ ਪਛਾਣ ਵਜੋਂ ਦੇਖਿਆ ਜਾ ਰਿਹਾ ਹੈ।

PunjabKesari

ਮੰਨਿਆ ਜਾ ਰਿਹਾ ਹੈ ਕਿ ਇਸ ਸੱਦੇ ਤੋਂ ਬਾਅਦ ਪ੍ਰਧਾਨ ਮੰਤਰੀ ਜਲਦ ਹੀ ਹਰਿਆਣਾ ਦਾ ਦੌਰਾ ਕਰ ਸਕਦੇ ਹਨ, ਜਿਸ ਨਾਲ ਪ੍ਰਦੇਸ਼ 'ਚ ਵਿਕਾਸ ਯੋਜਨਾਵਾਂ ਨੂੰ ਨਵੀਂ ਗਤੀ ਮਿਲਣ ਦੀ ਸੰਭਾਵਨਾ ਹੈ। ਬੈਠਕ ਦੌਰਾਨ ਮੁੱਖ ਮੰਤਰੀ ਸੈਣੀ ਨੇ ਪੰਜਾਬ ਸਥਿਤ ਆਦਮਪੁਰ ਏਅਰਪੋਰਟ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ 'ਤੇ ਰੱਖਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਸ਼੍ਰੀ ਸੈਣੀ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦੇ ਵਿਚਾਰ ਅੱਜ ਵੀ ਸਮਾਜ ਨੂੰ ਜੋੜਣ ਦਾ ਕੰਮ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਲਏ ਗਏ ਅਜਿਹੇ ਫ਼ੈਸਲੇ ਸਾਰੇ ਵਰਗਾਂ ਨੂੰ ਸਨਮਾਨ ਦੇਣ ਦੀ ਦਿਸ਼ਾ 'ਚ ਅਹਿਮ ਕਦਮ ਹਨ। ਬੈਠਕ 'ਚ ਪ੍ਰਦੇਸ਼ ਨਾਲ ਜੁੜੇ ਹੋਰ ਵਿਕਾਸ ਮੁੱਦਿਆਂ ਅਤੇ ਆਉਣ ਵਾਲੇ ਪ੍ਰੋਗਰਾਮਾਂ 'ਤੇ ਵੀ ਚਰਚਾ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News