ਦਿੱਲੀ ’ਚ ਗਰਮੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ

06/08/2022 12:34:13 PM

ਨਵੀਂ ਦਿੱਲੀ– ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ 44 ਤੋਂ 47 ਡਿਗਰੀ ਸੈਲਸੀਅਸ ਦਰਮਿਆਨ ਤਾਪਮਾਨ ਕਾਰਨ ਭਿਆਨਕ ਗਰਮੀ ਨੂੰ ਲੈ ਕੇ ‘ਓਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਦਿੱਲੀ-ਐੱਨ. ਸੀ. ਆਰ. ਦੇ ਨਾਲ-ਨਾਲ ਹਰਿਆਣਾ, ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ’ਚ ਮੰਗਲਵਾਰ ਸਵੇਰ ਤੋਂ ਹੀ ਗਰਮੀ ਦਾ ਕਹਿਰ ਜਾਰੀ ਰਿਹਾ।

ਆਈ. ਐਮ. ਡੀ. ਦੇ ਸੀਨੀਅਰ ਵਿਗਿਆਨੀ ਆਰ. ਕੇ. ਜੇਨਾਮਾਨੀ ਨੇ ਕਿਹਾ ਕਿ ਦਿੱਲੀ-ਐੱਨ.ਸੀ.ਆਰ. ਬਹੁਤ ਗਰਮ ਹੋ ਰਿਹਾ ਹੈ। ਇੱਥੇ ਅਾਮ ਨਾਲੋਂ 3-4 ਡਿਗਰੀ ਸੈਲਸੀਅਸ ਵੱਧ ਤਾਪਮਾਨ ਹੈ ਜੋ ਗਰਮੀ ਨੂੰ ਵਧਾ ਰਿਹਾ ਹੈ। ਮੰਗਲਵਾਰ ਵੱਧ ਤੋਂ ਵੱਧ ਤਾਪਮਾਨ 44-47 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਇਸ ਤੋਂ ਪਹਿਲਾਂ ਦਿੱਲੀ ’ਚ ਸ਼ਨੀਵਾਰ ਭਿਆਨਕ ਗਰਮੀ ਦੇਖਣ ਨੂੰ ਮਿਲੀ ਸੀ। ਉਸ ਦਿਨ ਸ਼ਹਿਰ ਦੇ ਕੁਝ ਹਿੱਸਿਆਂ ’ਚ ਤਾਪਮਾਨ 47 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ।

ਜੇਨਾਮਾਨੀ ਨੇ ਕਿਹਾ ਕਿ ਉੱਤਰ-ਪੂਰਬੀ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਮਾਨਸੂਨ ਅਸਲ ’ਚ ਉੱਤਰੀ ਭਾਰਤ ਵਿੱਚ ਕਿਤੇ ਵੀ ਨਹੀਂ ਪੁੱਜਾ। ਦਿੱਲੀ ’ਚ ਮਾਨਸੂਨ ਅਜੇ ਦੂਰ ਹੈ। ਇੱਥੇ 25 ਜੂਨ ਦੇ ਆਸ-ਪਾਸ ਮਾਨਸੂਨ ਸ਼ੁਰੂ ਹੋਣ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।


Rakesh

Content Editor

Related News