ਦਿੱਲੀ ਦੀ CM ਨੇ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ''ਤੇ ਹੋਈ ਚਰਚਾ
Monday, Apr 27, 2026 - 03:27 PM (IST)
ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨਾਲ ਸੋਮਵਾਰ ਨੂੰ ਇੱਥੇ ਮੁਲਾਕਾਤ ਕਰ ਕੇ ਰਾਸ਼ਰਟੀ ਰਾਜਧਾਨੀ 'ਚ ਵਿਕਾਸ ਪ੍ਰਾਜੈਕਟਾਂ ਅਤੇ ਪ੍ਰਸ਼ਾਸਨਿਕ ਤਾਲਮੇਲ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਉੱਪ ਰਾਜਪਾਲ ਨਾਲ ਹੋਈ ਮੁਲਾਕਾਤ ਨੂੰ 'ਸ਼ਿਸ਼ਟਾਚਾਰ ਭੇਂਟ' ਦੱਸਦੇ ਹੋਏ ਕਿਹਾ ਕਿ ਭਾਜਪਾ ਦੀ ਸਰਕਾਰ ਦਿੱਲੀ ਦੇ ਵਿਕਾਸ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ,''ਅੱਜ ਮਾਨਯੋਗ ਉੱਪਰਾਜਪਾਲ ਸ਼੍ਰੀ ਤਰਨਜੀਤ ਸਿੰਘ ਸੰਧੂ ਜੀ ਨਾਲ ਮੁਲਾਕਾਤ ਕੀਤੀ। ਦਿੱਲੀ 'ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਜਨਹਿੱਤ ਕੰਮਾਂ ਅਤੇ ਪ੍ਰਸ਼ਾਸਨਿਕ ਤਾਲਮੇਲ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਸਾਰਥਕ ਚਰਚਾ ਹੋਈ।'' ਗੁਪਤਾ ਨੇ ਕਿਹਾ ਕਿ ਸਰਕਾਰ ਦਿੱਲੀ ਦੇ ਵਿਕਾਸ, ਬਿਹਤਰ ਨਾਗਰਿਕ ਸਹੂਲਤਾਂ ਅਤੇ ਤਰੱਕੀ ਕੰਮਾਂ ਨੂੰ ਤੇਜ਼ ਗਤੀ ਨਾਲ ਅੱਗੇ ਵਧਾਉਣ ਲਈ ਲਗਾਤਾਰ ਤਾਲਮੇਲ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉੱਪ ਰਾਜਪਾਲ ਦਫ਼ਤਰ ਨੇ 'ਐਕਸ' 'ਤੇ ਆਪਣੇ ਅਧਿਕਾਰਤ ਪੇਜ਼ 'ਤੇ ਇਕ ਪੋਸਟ 'ਚ ਰੇਖਾ ਗੁਪਤਾ ਦੀ ਸੰਧੂ ਨਾਲ ਮੁਲਾਕਾਤ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਲਿਖਿਆ ਕਿ ਮੁੱਖ ਮੰਤਰੀ ਨੇ ਲੋਕ ਨਿਵਾਸ 'ਚ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
