ਦਿੱਲੀ ਦੀ ਆਬੋ-ਹਵਾ ''ਬਹੁਤ ਖ਼ਰਾਬ'' ਸ਼੍ਰੇਣੀ ''ਚ ਪਹੁੰਚੀ, ਧੂੜ ਪ੍ਰਦੂਸ਼ਣ ਨੂੰ ਰੋਕਣ ਲਈ ਸਪੈਸ਼ਲ ਟੀਮ ਤਾਇਨਾਤ
Saturday, Oct 28, 2023 - 05:12 PM (IST)
ਨਵੀਂ ਦਿੱਲੀ- ਦਿੱਲੀ ਦੀ ਹਵਾ ਗੁਣਵੱਤਾ ਸ਼ਨੀਵਾਰ ਨੂੰ ਬਹੁਤ ਖ਼ਰਾਬ ਸ਼੍ਰੇਣੀ ਵਿਚ ਪਹੁੰਚ ਗਈ ਅਤੇ ਆਉਣ ਵਾਲੇ ਦਿਨਾਂ 'ਚ ਮੌਸਮ ਹਲਾਤਾਂ ਦੇ ਚੱਲਦੇ ਇਸ ਦੇ ਹੋਰ ਵੀ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਇਹ ਜਾਣਕਾਰੀ ਨਿਗਰਾਨੀ ਏਜੰਸੀਆਂ ਨੇ ਦਿੱਤੀ। ਕੇਂਦਰੀ ਪ੍ਰਦੂਸ਼ਣ ਬੋਰਡ (ਸੀ. ਪੀ. ਸੀ. ਬੀ.) ਮੁਤਾਬਕ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (AQI) ਦੁਪਹਿਰ 12 ਵਜੇ 301 ਦਰਜ ਕੀਤਾ ਗਿਆ, ਜਦਕਿ ਸ਼ੁੱਕਰਵਾਰ ਨੂੰ ਇਹ 261 ਸੀ। ਗੁਆਂਢੀ ਸ਼ਹਿਰਾਂ ਗਾਜ਼ੀਆਬਾਦ ਵਿਚ AQI 286, ਫਰੀਦਾਬਾਦ 'ਚ 268, ਗੁਰੂਗ੍ਰਾਮ 'ਚ 248, ਨੋਇਡਾ 'ਚ 284 ਅਤੇ ਗ੍ਰੇਟਰ ਨੋਇਡਾ 'ਚ 349 ਦਰਜ ਕੀਤਾ ਗਿਆ। AQI 0 ਤੋਂ 50 ਦਰਮਿਆਨ 'ਚੰਗਾ', 51 ਤੋਂ 100 ਵਿਚਕਾਰ 'ਤਸਲੀਬਖ਼ਸ਼', 101 ਤੋਂ 200 ਵਿਚਕਾਰ 'ਮੱਧ', 201 ਤੋਂ 300 ਵਿਚਕਾਰ 'ਖਰਾਬ', 301 ਤੋਂ 400 ਵਿਚਕਾਰ 'ਬਹੁਤ ਖ਼ਰਾਬ' ਅਤੇ 401 ਤੋਂ 500 ਵਿਚਕਾਰ 'ਗੰਭੀਰ' ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ- ਸਰਕਾਰ ਦਾ ਵੱਡਾ ਫ਼ੈਸਲਾ; ਹੁਣ ਮੁਲਾਜ਼ਮਾਂ ਨੂੰ ਵਿਆਹ ਲਈ ਲੈਣੀ ਪਵੇਗੀ ਸਰਕਾਰ ਤੋਂ ਮਨਜ਼ੂਰੀ
ਦਿੱਲੀ ਲਈ ਕੇਂਦਰ ਦੀ ਹਵਾ ਗੁਣਵੱਤਾ ਪੂਰਵ ਅਨੁਮਾਨ ਪ੍ਰਣਾਲੀ ਅਨੁਸਾਰ ਹਵਾ ਦੀ ਰਫ਼ਤਾਰ ਹੌਲੀ ਹੋਣ ਅਤੇ ਰਾਤ ਦੇ ਤਾਪਮਾਨ 'ਚ ਗਿਰਾਵਟ ਕਾਰਨ ਸ਼ਹਿਰ ਦੀ ਹਵਾ ਦੀ ਗੁਣਵੱਤਾ 'ਬਹੁਤ ਮਾੜੀ' ਸ਼੍ਰੇਣੀ ਵਿਚ ਪਹੁੰਚ ਗਈ ਹੈ। ਇਸ ਨੇ ਕਿਹਾ ਕਿ ਮਹੀਨੇ ਦੇ ਅਖ਼ੀਰ ਤੱਕ ਹਵਾ ਦੀ ਗੁਣਵੱਤਾ ਬਹੁਤ ਖਰਾਬ ਰਹਿਣ ਦੀ ਉਮੀਦ ਹੈ। ਪ੍ਰਦੂਸ਼ਣ ਦੇ ਸਥਾਨਕ ਸਰੋਤਾਂ ਤੋਂ ਇਲਾਵਾ ਮੌਸਮ ਦੀਆਂ ਪ੍ਰਤੀਕੂਲ ਸਥਿਤੀਆਂ ਅਤੇ ਪਟਾਕਿਆਂ ਅਤੇ ਝੋਨੇ ਦੀ ਪਰਾਲੀ ਸਾੜਨ ਤੋਂ ਨਿਕਲਣ ਵਾਲੇ ਨਿਕਾਸ, ਸਰਦੀਆਂ ਦੌਰਾਨ ਦਿੱਲੀ-ਐਨ. ਸੀ. ਆਰ ਵਿਚ ਹਵਾ ਦੀ ਗੁਣਵੱਤਾ ਨੂੰ ਖਤਰਨਾਕ ਪੱਧਰ ਤੱਕ ਪਹੁੰਚਾਉਣ ਦਾ ਕਾਰਨ ਬਣਦੇ ਹਨ। ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਵਿਸ਼ਲੇਸ਼ਣ ਅਨੁਸਾਰ ਰਾਜਧਾਨੀ ਵਿਚ 1 ਤੋਂ 15 ਨਵੰਬਰ ਤੱਕ ਪ੍ਰਦੂਸ਼ਣ ਸਿਖਰ 'ਤੇ ਹੁੰਦਾ ਹੈ, ਜਦੋਂ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਹੈ।
ਇਹ ਵੀ ਪੜ੍ਹੋ- ਇਸ ਦਿਨ ਹੋਵੇਗਾ ਸ਼੍ਰੀ ਰਾਮ ਮੰਦਰ 'ਚ ਪ੍ਰਾਣ-ਪ੍ਰਤਿਸ਼ਠਾ ਸਮਾਗਮ, ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸੱਦਾ
ਹਾਲ ਹੀ ਵਿਚ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਸੀ ਕਿ ਰਾਸ਼ਟਰੀ ਰਾਜਧਾਨੀ ਵਿਚ ਪ੍ਰਦੂਸ਼ਣ ਸਰੋਤਾਂ ਦਾ ਪਤਾ ਲਗਾਉਣ ਲਈ ਦਿੱਲੀ ਸਰਕਾਰ ਦੇ ਅਧਿਐਨ ਨੂੰ ਡੀ. ਪੀ. ਸੀ. ਸੀ ਦੇ ਚੇਅਰਪਰਸਨ ਅਸ਼ਵਨੀ ਕੁਮਾਰ ਦੇ ਆਦੇਸ਼ਾਂ 'ਤੇ "ਇਕਤਰਫਾ ਅਤੇ ਮਨਮਾਨੇ ਢੰਗ ਨਾਲ" ਰੋਕ ਦਿੱਤਾ ਗਿਆ ਹੈ। ਦਿੱਲੀ ਸਰਕਾਰ ਨੇ ਪਿਛਲੇ ਮਹੀਨੇ ਸਰਦੀਆਂ ਦੇ ਮੌਸਮ ਦੌਰਾਨ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ 15-ਪੁਆਇੰਟ ਦੀ ਕਾਰਜ ਯੋਜਨਾ ਸ਼ੁਰੂ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8