ਦਿੱਲੀ : ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ, ਸਕੂਲਾਂ ਦੀਆਂ ਛੁੱਟੀਆਂ ਵਧੀਆਂ

06/30/2019 3:14:52 PM

ਨਵੀਂ ਦਿੱਲੀ (ਵਾਰਤਾ)— ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ 8ਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਗਰਮੀ ਦੀਆਂ ਛੁੱਟੀਆਂ ਇਕ ਹਫਤੇ ਲਈ ਵਧਾ ਦਿੱਤੀਆਂ ਗਈਆਂ ਹਨ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਟਵੀਟ ਕਰ ਕੇ ਕਿਹਾ, ''ਦਿੱਲੀ ਵਿਚ ਗਰਮ ਮੌਸਮ ਨੂੰ ਦੇਖਦੇ ਹੋਏ ਸਕੂਲਾਂ ਵਿਚ 8ਵੀਂ ਜਮਾਤ ਤਕ ਲਈ ਗਰਮੀਆਂ ਦੀਆਂ ਛੁੱਟੀਆਂ ਇਕ ਹਫਤੇ ਲਈ ਵਧਾ ਦਿੱਤੀਆਂ ਗਈਆਂ ਹਨ।''

PunjabKesari


ਸਿਸੋਦੀਆ ਨੇ ਕਿਹਾ ਕਿ 8ਵੀਂ ਜਮਾਤ ਤਕ ਦੇ ਬੱਚਿਆਂ ਦੇ ਸਕੂਲ ਹੁਣ 8 ਜੁਲਾਈ ਨੂੰ ਖੁੱਲ੍ਹਣਗੇ। ਬਾਕੀ ਜਮਾਤਾਂ ਲਈ ਸਕੂਲ ਆਪਣੇ ਪਹਿਲਾਂ ਤੈਅ ਪ੍ਰੋਗਰਾਮ ਮੁਤਾਬਕ ਖੁੱਲ੍ਹਣਗੇ। ਉਨ੍ਹਾਂ ਨੇ ਇਕ ਪ੍ਰਸ਼ਨ ਦੇ ਉੱਤਰ ਵਿਚ ਸਪੱਸ਼ਟ ਕੀਤਾ ਕਿ ਇਹ ਨਿਰਦੇਸ਼ ਪ੍ਰਾਈਵੇਟ ਸਕੂਲਾਂ 'ਤੇ ਵੀ ਲਾਗੂ ਹੋਣਗੇ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਭਿਆਨਕ ਗਰਮੀ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ 30 ਜੂਨ ਤਕ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਸਨ।


Tanu

Content Editor

Related News