ਬੱਚਿਆਂ ਨੂੰ ਪਰੇਸ਼ਾਨ ਕਰ ਲੱਗੀ ਦਿੱਲੀ ਦੀ ਜ਼ਹਿਰੀਲੀ ਹਵਾ, ਹੋ ਰਹੀ ਸਾਹ ਲੈਣ ''ਚ ਦਿੱਕਤ

Saturday, Oct 26, 2024 - 11:01 AM (IST)

ਨਵੀਂ ਦਿੱਲੀ : ਦਿੱਲੀ 'ਚ ਵਧਦੇ ਪ੍ਰਦੂਸ਼ਣ ਨੇ ਬੱਚਿਆਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈ ਵਿਦਿਆਰਥੀਆਂ ਨੂੰ ਖੰਘ, ਸਿਰਦਰਦ ਅਤੇ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਹੋ ਰਹੀ ਹੈ, ਜਿਸ ਕਾਰਨ ਕੁਝ ਬੱਚਿਆਂ ਨੇ ਸਕੂਲੋਂ ਛੁੱਟੀ ਵੀ ਲੈ ਲਈ ਹੈ। ਸਕੂਲਾਂ ਦਾ ਕਹਿਣਾ ਹੈ ਕਿ ਖ਼ਾਸ ਤੌਰ 'ਤੇ ਸਾਹ ਦੀ ਸਮੱਸਿਆ ਜਾਂ ਕਮਜ਼ੋਰ ਇਮਿਊਨਿਟੀ ਵਾਲੇ ਬੱਚੇ ਇਸ ਸਥਿਤੀ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਮਾਪਿਆਂ ਦਾ ਕਹਿਣਾ ਹੈ ਕਿ ਸਵੇਰੇ ਘਰੋਂ ਬਾਹਰ ਨਿਕਲਦੇ ਹੀ ਪ੍ਰਦੂਸ਼ਣ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਬੱਚੇ ਸਭ ਤੋਂ ਪਹਿਲਾਂ ਖੰਘ ਦੀ ਸਮੱਸਿਆ ਤੋਂ ਪੀੜਤ ਹੋ ਜਾਂਦੇ ਹਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਟਾਇਰ ਫਟਣ ਕਾਰਣ ਪਲਟੀ ਕਾਰ, ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਇਸ ਦੌਰਾਨ ਕਈ ਪ੍ਰਾਈਵੇਟ ਸਕੂਲਾਂ ਨੇ ਸਾਵਧਾਨੀ ਵਰਤਦੇ ਹੋਏ ਸਵੇਰ ਦੀ ਆਊਟਡੋਰ ਅਸੈਂਬਲੀ ਅਤੇ ਖੇਡ ਗਤੀਵਿਧੀਆਂ ਬੰਦ ਕਰ ਦਿੱਤੀਆਂ ਹਨ, ਜਦਕਿ ਸਰਕਾਰੀ ਸਕੂਲਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਸਾਲ ਵੀ ਪ੍ਰਦੂਸ਼ਣ ਕਾਰਨ ਪਹਿਲਾਂ ਪ੍ਰਾਇਮਰੀ ਜਮਾਤਾਂ ਅਤੇ ਫਿਰ ਸਾਰੀਆਂ ਜਮਾਤਾਂ ਬੰਦ ਕਰਨੀਆਂ ਪਈਆਂ ਸਨ। ਮਾਡਰਨ ਪਬਲਿਕ ਸਕੂਲ, ਸ਼ਾਲੀਮਾਰ ਬਾਗ ਦੀ ਪ੍ਰਿੰਸੀਪਲ ਅਲਕਾ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੇ ਸਕੂਲ ਦੇ ਬਾਹਰਲੇ ਹਿੱਸੇ ਅਤੇ ਗਲਿਆਰਿਆਂ 'ਤੇ ਏਅਰ ਪਿਊਰੀਫਾਇਰ ਲਗਾਏ ਹਨ ਅਤੇ ਸਾਰੇ ਵਿਦਿਆਰਥੀਆਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਬੱਚੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਰਹਿਣ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਮਯੂਰ ਵਿਹਾਰ ਫੇਜ਼-3 ਸਥਿਤ ਵਿਦਿਆ ਬਾਲ ਭਵਨ ਸੀਨੀਅਰ ਸੈਕੰਡਰੀ ਸਕੂਲ ਨੇ ਵੀ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸਾਰੇ ਵਿਦਿਆਰਥੀਆਂ ਨੂੰ ਮਾਸਕ ਵੰਡੇ। ਸਕੂਲ ਦੇ ਪ੍ਰਿੰਸੀਪਲ ਸਤਵੀਰ ਸ਼ਰਮਾ ਨੇ ਦੱਸਿਆ ਕਿ ਵਿਗੜ ਰਹੇ ਹਵਾ ਗੁਣਵੱਤਾ ਸੂਚਕ ਅੰਕ ਦੇ ਮੱਦੇਨਜ਼ਰ ਮਾਸਕ ਵੰਡੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਮਾਸਕ ਪਹਿਨਣ ਲਈ ਕਿਹਾ ਗਿਆ ਹੈ।

ਦਵਾਰਕਾ ਦੇ ਆਈਟੀਐੱਲ ਸਕੂਲ ਦੀ ਪ੍ਰਿੰਸੀਪਲ ਸੁਧਾ ਅਚਾਰੀਆ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਡੇਢ ਹਫ਼ਤੇ ਤੋਂ ਬਾਹਰੀ ਗਤੀਵਿਧੀਆਂ ਬੰਦ ਕਰ ਦਿੱਤੀਆਂ ਹਨ। ਇਸ ਪ੍ਰਦੂਸ਼ਿਤ ਹਵਾ ਕਾਰਨ ਬੱਚਿਆਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਖਦਸ਼ਾ ਮਾਪਿਆਂ ਵੱਲੋਂ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਬੱਚਿਆਂ ਨੂੰ N95 ਮਾਸਕ ਪਹਿਨਣ ਦਾ ਸੁਝਾਅ ਦਿੱਤਾ ਹੈ ਅਤੇ ਮਾਪਿਆਂ ਨੂੰ ਪ੍ਰਦੂਸ਼ਣ ਬਾਰੇ ਸਲਾਹ ਵੀ ਭੇਜੀ ਹੈ। ਹਾਲਾਂਕਿ ਸਿੱਖਿਆ ਡਾਇਰੈਕਟੋਰੇਟ ਨੇ ਪ੍ਰਦੂਸ਼ਣ ਸਬੰਧੀ ਕੋਈ ਨਵੀਂ ਦਿਸ਼ਾ-ਨਿਰਦੇਸ਼ ਨਹੀਂ ਦਿੱਤੀ ਹੈ ਪਰ ਵਿੰਟਰ ਐਕਸ਼ਨ ਪਲਾਨ ਤਹਿਤ ਸਕੂਲਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News