ਕਾਂਗਰਸ ਨੇਤਾ ਜਨਾਰਦਨ ਦ੍ਰਿਵੇਦੀ ਦੇ ਬੇਟੇ ਨੇ ਫੜਿਆ BJP ਦਾ ਪੱਲਾ

02/04/2020 4:50:20 PM

ਨਵੀਂ ਦਿੱਲੀ (ਭਾਸ਼ਾ)— ਦਿੱਲੀ ਵਿਧਾਨ ਸਭਾ ਚੋਣਾਂ ਅਤੇ ਉਸ ਦਾ ਪ੍ਰਚਾਰ ਸਿਖਰਾਂ 'ਤੇ ਹੈ। ਇਕ ਪਾਸੇ ਜਿੱਥੇ ਸਾਰੇ ਨੇਤਾ ਆਪਣੀ-ਆਪਣੀ ਪਾਰਟੀ ਲਈ ਚੋਣ ਪ੍ਰਚਾਰ ਕਰ ਰਹੇ ਹਨ, ਤਾਂ ਉੱਥੇ ਹੀ ਕੁਝ ਨੇਤਾ ਬਾਗੀ ਹੋ ਕੇ ਦੂਜੀ ਪਾਰਟੀ ਦਾ ਪੱਲਾ ਫੜ ਰਹੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਜਨਾਰਦਨ ਦ੍ਰਿਵੇਦੀ ਦੇ ਬੇਟੇ ਸਮੀਰ ਦ੍ਰਿਵੇਦੀ ਮੰਗਲਵਾਰ ਭਾਵ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਸਮੀਰ ਨੇ ਕਿਹਾ ਕਿ ਮੈਂ ਪਹਿਲੀ ਵਾਰ ਕਿਸੇ ਸਿਆਸੀ ਪਾਰਟੀ 'ਚ ਸ਼ਾਮਲ ਹੋਇਆ ਹਾਂ। ਮੈਂ ਭਾਜਪਾ ਨੂੰ ਇਸ ਲਈ ਚੁਣਿਆ ਕਿਉਂਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਗਏ ਕੰਮਾਂ ਤੋਂ ਬੇਹੱਦ ਪ੍ਰੇਰਿਤ ਸੀ। ਇੱਥੇ ਦੱਸ ਦੇਈਏ ਕਿ ਕੁਝ ਸਮੇਂ ਪਹਿਲਾਂ ਜਨਾਰਦਨ ਦ੍ਰਿਵੇਦੀ ਇਕ ਧਾਰਮਿਕ ਪ੍ਰੋਗਰਾਮ 'ਚ ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਨ ਨਾਲ ਮੰਚ ਸਾਂਝਾ ਕਰ ਚੁੱਕੇ ਹਨ। 

ਓਧਰ ਬੇਟੇ ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਲੈ ਕੇ ਜਨਾਰਦਨ ਦ੍ਰਿਵੇਦੀ ਨੇ ਕਿਹਾ ਕਿ ਮੈਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਜੇਕਰ ਉਹ ਭਾਜਪਾ 'ਚ ਸ਼ਾਮਲ ਹੋ ਗਿਆ ਹੈ ਤਾਂ ਇਹ ਉਸ ਦਾ ਨਿੱਜੀ ਫੈਸਲਾ ਹੈ। ਇਹ ਗੱਲ ਕਾਫੀ ਹੈਰਾਨ ਕਰ ਦੇਣ ਵਾਲੀ ਹੈ ਕਿ ਕਾਂਗਰਸ ਦੇ ਇੰਨੇ ਵੱਡੇ ਨੇਤਾ ਨੂੰ ਇਹ ਪਤਾ ਨਹੀਂ ਹੈ ਕਿ ਉਨ੍ਹਾਂ ਦਾ ਬੇਟਾ ਭਾਜਪਾ 'ਚ ਸ਼ਾਮਲ ਹੋਣ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਹਾਬਲ ਮਿਸ਼ਰਾ ਦੇ ਬੇਟੇ ਨੇ ਵੀ ਕਾਂਗਰਸ ਦਾ ਪੱਲਾ ਛੱਡ ਦਿੱਤਾ ਸੀ। ਸਾਬਕਾ ਸੰਸਦ ਮੈਂਬਰ ਮਹਾਬਲ ਮਿਸ਼ਰਾ ਦੇ ਬੇਟੇ ਵਿਨੇ ਮਿਸ਼ਰਾ ਨੇ ਬੀਤੇ ਮਹੀਨੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। ਵਿਨੇ ਮਿਸ਼ਰਾ 2013 'ਚ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਸੀਟ ਤੋਂ ਚੋਣਾਂ ਵੀ ਲੜ ਚੁੱਕੇ ਸਨ, ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।


Tanu

Content Editor

Related News