ਸੋਸ਼ਲ ਮੀਡੀਆ ਦੋਸਤ ਨੇ ਨਾਬਾਲਗ ਕੁੜੀ ਨਾਲ ਕੀਤਾ ਜ਼ਬਰ ਜਿਨਾਹ, ਫਿਰ ਮੈਟਰੋ ਸਟੇਸ਼ਨ ਕੋਲ ਸੁੱਟਿਆ

02/28/2024 2:55:50 PM

ਨਵੀਂ ਦਿੱਲੀ (ਭਾਸ਼ਾ)- ਦੱਖਣ-ਪੱਛਮੀ ਦਿੱਲੀ ਦੇ ਸਾਗਰਪੁਰ ਇਲਾਕੇ 'ਚ ਇਕ ਕੁੜੀ ਨਾਲ ਉਸ ਦੇ ਦੋਸਤ ਨੇ ਜਬਰ ਜ਼ਿਨਾਹ ਕੀਤਾ, ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਡਾਬਰੀ ਮੋੜ ਮੈਟਰੋ ਸਟੇਸ਼ਨ 'ਤੇ ਸੁੱਟ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਨਾਬਾਲਗ ਨਾਲ ਦੋਸਤੀ ਕਰਨ ਵਾਲੇ ਦੋਸ਼ੀ ਨੂੰ ਫੜ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਤੀ ਦੀ ਲਾਸ਼ ਦੇਖਦੇ ਹੀ ਪਤਨੀ ਨੇ 7ਵੀਂ ਮੰਜ਼ਿਲ ਤੋਂ ਮਾਰੀ ਛਾਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਪੁਲਸ ਅਨੁਸਾਰ, ਪੀੜਤਾ ਕੋਚਿੰਗ ਕਲਾਸ ਲਈ ਗਈ ਸੀ, ਜਿਸ ਤੋਂ ਬਾਅਦ ਉਹ ਆਪਣੇ ਇਕ ਦੋਸਤ ਨੂੰ ਮਿਲਣ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ,''ਸਾਨੂੰ ਪਤਾ ਲੱਗਾ ਕਿ ਉਸ ਨੇ ਆਪਣੇ ਸੋਸ਼ਲ ਮੀਡੀਆ ਦੋਸਤ ਨੂੰ ਮਿਲਣ ਦੀ ਯੋਜਨਾ ਬਣਾਈ ਅਤੇ ਉੱਥੇ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News