ਦਿੱਲੀ : CAA ਨੂੰ ਲੈ ਕੇ ਮੌਜਪੁਰ ''ਚ ਪ੍ਰਦਰਸ਼ਨ, ਆਪਸ ''ਚ ਭਿੜੇ ਪ੍ਰਦਰਸ਼ਨਕਾਰੀ

Sunday, Feb 23, 2020 - 06:02 PM (IST)

ਦਿੱਲੀ : CAA ਨੂੰ ਲੈ ਕੇ ਮੌਜਪੁਰ ''ਚ ਪ੍ਰਦਰਸ਼ਨ, ਆਪਸ ''ਚ ਭਿੜੇ ਪ੍ਰਦਰਸ਼ਨਕਾਰੀ

ਨਵੀਂ ਦਿੱਲੀ— ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਐਤਵਾਰ ਭਾਵ ਅੱਜ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਜਾਫਰਾਬਾਦ ਤੋਂ ਬਾਅਦ ਦਿੱਲੀ ਦੇ ਮੌਜਪੁਰ 'ਚ ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਦੌਰਾਨ ਪੁਲਸ ਨੇ ਹੰਝੂ ਗੈਸ ਦੇ ਗੋਲੇ ਸੁੱਟੇ ਹਨ। ਵਿਰੋਧ ਪ੍ਰਦਰਸ਼ਨ ਦੌਰਾਨ ਮੌਜਪੁਰ ਚੌਰਾਹੇ ਨੇੜੇ ਪ੍ਰਦਰਸ਼ਨਕਾਰੀਆਂ ਨੇ ਇਕ-ਦੂਜੇ 'ਤੇ ਪਥਰਾਅ ਕੀਤਾ। ਪੁਲਸ ਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਹਾਲਾਤ ਕਾਬੂ ਤੋਂ ਬਾਹਰ ਹੋਣ ਲੱਗੇ ਤਾਂ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਸੁੱਟੇ। 

PunjabKesari

ਜਾਣਕਾਰੀ ਮੁਤਾਬਕ ਜਾਫਰਾਬਾਦ 'ਚ ਸੀ. ਏ. ਏ. ਵਿਰੁੱਧ ਹੋ ਰਹੇ ਪ੍ਰਦਰਸ਼ਨ ਦੇ ਵਿਰੋਧ 'ਚ ਭਾਜਪਾ ਨੇਤਾ ਕਪਿਲ ਮਿਸ਼ਰਾ ਆਪਣੇ ਸਮਰਥਕਾਂ ਨਾਲ ਸੜਕ 'ਤੇ ਉਤਰ ਆਏ। ਕਪਿਲ ਅਤੇ ਉਨ੍ਹਾਂ ਦੇ ਸਮਰਥਕ ਜਿਵੇਂ ਹੀ ਮੌਜਪੁਰ ਮੈਟਰੋ ਸਟੇਸ਼ਨ ਨੇੜੇ ਪਹੁੰਚੇ ਤਾਂ ਭੀਮ ਆਰਮੀ ਸਮਰਥਕਾਂ ਨਾਲ ਉਨ੍ਹਾਂ ਦਾ ਆਹਮਣਾ-ਸਾਹਮਣਾ ਹੋ ਗਿਆ। ਇਸ ਦਰਮਿਆਨ ਕੁਝ ਲੋਕਾਂ ਵਿਚਾਲੇ ਪਥਰਾਅ ਸ਼ੁਰੂ ਹੋ ਗਿਆ। ਪੁਲਸ ਨੇ ਕਿਸੇ ਤਰ੍ਹਾਂ ਹਾਲਾਤ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਹਾਲਾਤ ਵਿਗੜਦੇ ਦੇਖ ਕੇ ਜਾਫਰਾਬਾਦ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।


author

Tanu

Content Editor

Related News