ਦਿੱਲੀ ਦੇ ਇਕ ਗੋਦਾਮ ''ਚ ਲੱਗੀ ਭਿਆਨਕ ਅੱਗ

Saturday, Mar 24, 2018 - 07:56 PM (IST)

ਦਿੱਲੀ ਦੇ ਇਕ ਗੋਦਾਮ ''ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ— ਉੱਤਰ ਪੱਛਮੀ ਦਿੱਲੀ ਦੇ ਸਵਰੂਪ ਨਗਰ ਇਲਾਕੇ 'ਚ ਸਥਿਤ ਇਕ ਗੋਦਾਮ 'ਚ ਅੱਜ ਦੇਰ ਸ਼ਾਮ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਮੌਕੇ 'ਤੇ ਪੁੱਜੀਆਂ, ਜਿਨ੍ਹਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਸੂਤਰਾਂ ਮੁਤਾਬਕ ਹਾਦਸੇ 'ਚ ਅਜੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਹੋਣ ਦੀ ਖਬਰ ਨਹੀਂ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਅਜੇ ਪਤਾ ਨਹੀਂ ਲੱਗ ਸਕਿਆ।PunjabKesari ਇਸ ਦੇ ਨਾਲ ਹੀ ਗੋਦਾਮ 'ਚ ਕਿੰਨੇ ਲੋਕ ਮੌਜੂਦ ਸਨ ਇਸ ਬਾਰੇ ਵੀ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। 


Related News