ਦਿੱਲੀ ’ਚ ਦੰਗਾ ਭੜਕਾਉਣ ਦੇ ਮਾਮਲੇ ਵਿਚ ਤਾਹਿਰ ਹੁਸੈਨ ਦੋਸ਼ੀ ਕਰਾਰ, 12 ਹੋਰ ਦੋਸ਼ੀ ਬਰੀ
Sunday, Oct 11, 2026 - 09:56 AM (IST)
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੇ ਦਿਆਲਪੁਰ ਖੇਤਰ ਦੇ ਇਕ ਮਾਮਲੇ ਵਿਚ ਦੰਗਾ ਭੜਕਾਉਣ ਦਾ ਦੋਸ਼ੀ ਠਹਿਰਾਇਆ, ਜਦਕਿ 12 ਹੋਰ ਮੁਲਜ਼ਮਾਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ। ਵਧੀਕ ਸੈਸ਼ਨ ਜੱਜ ਪ੍ਰਵੀਨ ਸਿੰਘ ਨੇ ਹੁਸੈਨ ਨੂੰ ਆਈ. ਪੀ. ਸੀ. ਦੀ ਧਾਰਾ 147 (ਦੰਗਾ ਕਰਨ ਲਈ ਸਜ਼ਾ) ਦੇ ਨਾਲ ਧਾਰਾ 109 (ਉਕਸਾਉਣ) ਤਹਿਤ ਦੋਸ਼ੀ ਠਹਿਰਾਇਆ। ਹਾਲਾਂਕਿ, ਅਦਾਲਤ ਨੇ ਉਸ ਨੂੰ ਹੋਰ ਦੋਸ਼ਾਂ ਤੋਂ ਬਰੀ ਕਰ ਦਿੱਤਾ।
ਇਹ ਵੀ ਪੜ੍ਹੋ : 20 ਫੁੱਟ ਡੂੰਘੇ ਡਰੇਨ 'ਚ ਡਿੱਗੀ ਕੁੜੀ, ਪਈਆਂ ਭਾਜੜਾਂ, ਅਹਿਮਦਾਬਾਦ 'ਚ ਬਚਾਅ ਕਾਰਜ ਜਾਰੀ
ਹੁਸੈਨ ਨੂੰ ਫਰਵਰੀ 2020 ਵਿਚ ਆਮ ਆਦਮੀ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਉੱਤਰ-ਪੂਰਬੀ ਦਿੱਲੀ ਦੰਗਿਆਂ ਵਿਚ ਉਸ ਦੀ ਸ਼ਮੂਲੀਅਤ ਨੂੰ ਲੈ ਕੇ ਐੱਫ਼. ਆਈ. ਆਰ. ਦਰਜ ਹੋਣ ਦੇ ਕੁਝ ਘੰਟਿਆਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ। ਉਹ 2024 ਵਿਚ ਅਸਦੁਦੀਨ ਓਵੈਸੀ ਦੀ ਪਾਰਟੀ ਆਲ ਇੰਡੀਆ ਮਜਲਿਸ-ਏ-ਇੱਤੇਹਾਦੁਲ ਮੁਸਲੀਮੀਨ (ਏ. ਆਈ. ਐੱਮ. ਆਈ. ਐੱਮ.) ਵਿਚ ਸ਼ਾਮਲ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੇ 2025 ਦੀ ਦਿੱਲੀ ਵਿਧਾਨ ਸਭਾ ਚੋਣ ਏ. ਆਈ. ਐੱਮ. ਆਈ. ਐੱਮ. ਦੀ ਟਿਕਟ ’ਤੇ ਲੜੀ ਸੀ, ਪਰ ਹਾਰ ਗਿਆ ਸੀ। ਅਦਾਲਤ ਨੇ ਹੁਸੈਨ ਨੂੰ ਦਿੱਤੀ ਜਾਣ ਵਾਲੀ ਸਜ਼ਾ ਦੀ ਮਿਆਦ ’ਤੇ ਬਹਿਸ ਸੁਣਨ ਲਈ ਮਾਮਲੇ ਦੀ ਸੁਣਵਾਈ 16 ਨਵੰਬਰ ਨੂੰ ਤੈਅ ਕੀਤੀ। ਵਿਸਥਾਰਤ ਹੁਕਮ ਆਉਣਾ ਬਾਕੀ ਹੈ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
