ਦਿੱਲੀ : ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Tuesday, Feb 13, 2024 - 11:24 AM (IST)

ਦਿੱਲੀ : ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ- ਦਿੱਲੀ ਦੇ ਪੁਸ਼ਪ ਵਿਹਾਰ ਸਥਿਤ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ਸੋਮਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ, ਜਿਸ ਤੋਂ ਬਾਅਦ ਪੁਲਸ ਨੇ ਕੈਂਪਸ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਕੂਲ ਕੰਪਲੈਕਸ ਵਿਚ ਬੰਬ ਨਿਰੋਧਕ ਦਸਤਾ ਤਲਾਸ਼ੀ ਲੈ ਰਿਹਾ ਹੈ, ਦਸਤੇ ਨੂੰ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਇਸ ਵਿਸ਼ੇ ’ਤੇ ਸਕੂਲ ਪ੍ਰਸ਼ਾਸਨ ਵੱਲੋਂ ਤਤਕਾਲ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਤੜਕੇ 3.10 ਵਜੇ ਪੁਸ਼ਪ ਵਿਹਾਰ ਦੇ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ।


author

Aarti dhillon

Content Editor

Related News