ਦਿੱਲੀ ’ਚ ਸੰਘਣਾ ‘ਜ਼ਹਿਰੀਲਾ ਸਮਾਗ’,AQI ਬੇਹੱਦ ਖ਼ਰਾਬ, ਵਿਜ਼ੀਬਿਲਟੀ ਹੋਈ ਘੱਟ
Friday, Dec 19, 2025 - 07:59 AM (IST)
ਨਵੀਂ ਦਿੱਲੀ (ਨਵੋਦਿਆ ਟਾਈਮਜ਼) - ਰਾਸ਼ਟਰੀ ਰਾਜਧਾਨੀ ਦਿੱਲੀ ’ਚ ਵੀਰਵਾਰ ਨੂੰ ਜ਼ਿਆਦਾਤਰ ਹਿੱਸਿਆਂ ਵਿਚ ਜ਼ਹਿਰੀਲੇ ਸਮਾਗ (ਧੂੰਏਂ ਅਤੇ ਧੁੰਦ ਦਾ ਮਿਸ਼ਰਣ) ਦੀ ਇਕ ਮੋਟੀ ਪਰਤ ਛਾਈ ਰਹਿਣ ਨਾਲ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ ਅਤੇ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਅੰਕੜਿਆਂ ਅਨੁਸਾਰ, ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿਚ ਹਵਾ ਗੁਣਵੱਤਾ ਸੂਚਕਾਂਕ (ਏ. ਕਿਊ. ਆਈ.) ਬੇਹੱਦ ਖ਼ਰਾਬ ਤੋਂ ਗੰਭੀਰ ਤੱਕ ਬਣਿਆ ਰਿਹਾ।
ਪੜ੍ਹੋ ਇਹ ਵੀ - 4 ਗਰਲਫ੍ਰੈਂਡ, 3 ਪ੍ਰੇਗਨੇਂਟ ਤੇ SDM ਨੂੰ ਜੜ੍ਹਿਆ ਥੱਪੜ..., AI ਨਾਲ ਬਣੇ ਫਰਜ਼ੀ IAS ਦਾ ਕਾਰਾ ਉੱਡਾ ਦੇਵੇਗਾ ਤੁਹਾਡੇ
ਇਸ ਦੌਰਾਨ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਐੱਨ. ਸੀ. ਆਰ. ਜ਼ਿਲਿਆਂ ਨੂੰ ਕਈ ਕਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਖਾਸ ਤੌਰ ’ਤੇ ਕੂੜਾ ਸਾੜਨ ਦੇ ਸਬੰਧ ਵਿਚ ਕਮਿਸ਼ਨ ਨੇ ਸਖ਼ਤ ਰਵੱਈਆ ਅਪਨਾਉਣ ਤੇ ਰਿਪੋਰਟਿੰਗ ਦੇ ਹੁਕਮ ਦਿੱਤੇ ਹਨ। ਰਾਸ਼ਟਰੀ ਰਾਜਧਾਨੀ ਖੇਤਰ ਵਿਚ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦਾ ਮੁੱਦਾ ਵੀਰਵਾਰ ਨੂੰ ਰਾਜ ਸਭਾ ਵਿਚ ਉਠਾਇਆ ਗਿਆ ਅਤੇ ਇਸ ਨਾਲ ਨਜਿੱਠਣ ਲਈ ਇਕ ਰਾਸ਼ਟਰੀ ਸਵੱਛ ਹਵਾ ਮਿਸ਼ਨ ਸ਼ੁਰੂ ਕਰਨ ਦੀ ਮੰਗ ਕੀਤੀ ਗਈ।
ਪੜ੍ਹੋ ਇਹ ਵੀ - ਸਿਰਫ਼ 1 ਰੁਪਏ 'ਚ ਜ਼ਮੀਨ ਦੇ ਰਹੀ ਸਰਕਾਰ, ਜਾਣੋ ਕਿਸ ਨੂੰ ਮਿਲੇਗਾ ਫਾਇਦਾ, ਕੀ ਹਨ ਸ਼ਰਤਾਂ
ਗੈਰ ਬੀ. ਐੱਸ.-6 ਨਿੱਜੀ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਲਾਗੂ
ਰਾਸ਼ਟਰੀ ਰਾਜਧਾਨੀ ਵਿਚ ਵਧਦੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਅਧਿਕਾਰੀਆਂ ਵੱਲੋਂ ਚੁੱਕੇ ਗਏ ਕਦਮਾਂ ਦੇ ਤਹਿਤ ਵੀਰਵਾਰ ਨੂੰ ਦਿੱਲੀ ਤੋਂ ਬਾਹਰ ਰਜਿਸਟਰਡ ਗੈਰ ਬੀ. ਐੱਸ.-6 ਨਿੱਜੀ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਲਾਗੂ ਹੋ ਗਈ ਅਤੇ ਨਾਲ ਹੀ ਉਨ੍ਹਾਂ ਵਾਹਨਾਂ ਨੂੰ ਪੈਟਰੋਲ ਪੰਪ ਤੋਂ ਤੇਲ ਨਹੀਂ ਮਿਲੇਗਾ, ਜਿਨ੍ਹਾਂ ਕੋਲ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ (ਪੀ. ਯੂ. ਸੀ.) ਨਹੀਂ ਹੈ। ਪੈਟਰੋਲ ਪੰਪ ਵੈਧ ਪੀ. ਯੂ. ਸੀ. ਸਰਟੀਫਿਕੇਟ ਤੋਂ ਬਿਨਾਂ ਵਾਹਨਾਂ ਨੂੰ ਤੇਲ ਨਹੀਂ ਦੇ ਰਹੇ ਹਨ ਅਤੇ ਇਸਨੂੰ ਆਟੋਮੈਟਿਕ ‘ਨੰਬਰ ਪਲੇਟ ਰੀਡਰ ਕੈਮਰਿਆਂ, ਪੰਪਾਂ ’ਤੇ ‘ਵੁਆਇਸ ਅਲਰਟ’ ਅਤੇ ਪੁਲਸ ਦੀ ਮਦਦ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ - 20 ਦਸੰਬਰ ਤੋਂ ਸਕੂਲ ਬੰਦ, ਇਸ ਸੂਬੇ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
