ਕਰੋਕਰੀ ਫੈਕਟਰੀ ''ਚ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ

Wednesday, Apr 18, 2018 - 01:01 AM (IST)

ਨਵੀਂ ਦਿੱਲੀ— ਦੱਖਣ ਪੱਛਮੀ ਦਿੱਲੀ ਦੇ ਨਵਾਦਾ ਇਲਾਕੇ ਦੀ ਇਕ ਕਰੋਕਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਰੀਤ 10 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਰਾਤ 12 ਵਜੇ ਤੱਕ ਅੱਗ 'ਤੇ ਕਾਬੂ ਕਰ ਲਿਆ ਗਿਆ ਸੀ। ਅਧਿਕਾਰੀ ਨੇ ਦੱਸਿਆ ਤਿੰਨ ਵਿਅਕਤੀਆਂ ਨੂੰ ਬਚਾਇਆ ਗਿਆ ਹੈ ਤੇ ਉਨ੍ਹਾਂ ਨੂੰ ਇਕ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ 2 ਨੂੰ ਮ੍ਰਿਤ ਐਲਾਨ ਕਰ ਦਿੱਤਾ ਗਿਆ। 
ਪੁਲਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਸਤਿੰਦਰ ਤੇ ਅਰਵਿੰਦ ਦੇ ਰੂਪ 'ਚ ਕੀਤੀ ਗਈ ਹੈ। ਦੋਵਾਂ ਦੀ ਉਮਰ 35 ਸਾਲ ਹੈ ਤੇ ਉਹ ਬਿਹਾਰ ਦੇ ਰਹਿਣ ਵਾਲੇ ਹਨ। ਜ਼ਖਮੀ ਵਿਅਕਤੀ ਦੀ ਪਛਾਣ ਚੰਦਰ ਦੇ ਰੂਪ 'ਚ ਕੀਤੀ ਗਈ ਹੈ ਤੇ ਉਸ ਦੀ ਹਾਲਤ ਸਥਿਰ ਹੈ। ਇਕ ਸੀਨੀਅਰ ਅਧਿਕਾਰੀ ਦੱਸਿਆ ਕਿ ਸ਼ਾਰਟ ਸਰਕਟ ਅੱਗ ਲੱਗੀ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੀ ਪੁਸ਼ਟੀ ਲਈ ਫਾਰੇਂਸਿਕ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਸਿਲਸਿਲੇ 'ਚ ਮਾਮਲਾ ਦਰਜ ਕਰ ਲਿਆ ਹੈ ਤੇ ਫੈਕਟਰੀ ਦੇ ਮਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Related News