ਸੋਸ਼ਲ ਮੀਡੀਆ ''ਤੇ ਦੋਸਤ ਬਣੇ 2 ਲੋਕਾਂ ਨੇ ਕੁੜੀ ਨੂੰ ਨਸ਼ੀਲਾ ਪਦਾਰਥ ਖੁਆ ਕੇ ਕੀਤਾ ਜਬਰ ਜ਼ਿਨਾਹ

Friday, Feb 02, 2024 - 02:14 PM (IST)

ਸੋਸ਼ਲ ਮੀਡੀਆ ''ਤੇ ਦੋਸਤ ਬਣੇ 2 ਲੋਕਾਂ ਨੇ ਕੁੜੀ ਨੂੰ ਨਸ਼ੀਲਾ ਪਦਾਰਥ ਖੁਆ ਕੇ ਕੀਤਾ ਜਬਰ ਜ਼ਿਨਾਹ

ਨਵੀਂ ਦਿੱਲੀ (ਭਾਸ਼ਾ)- ਸੋਸ਼ਲ ਮੀਡੀਆ ਮੰਚ 'ਤੇ 18 ਸਾਲਾ ਇਕ ਕੁੜੀ ਦੇ ਦੋਸਤ ਰਹੇ 2 ਲੋਕਾਂ ਨੇ ਉਸ ਨੂੰ ਨਸ਼ੀਲਾ ਪਦਾਰਥ ਖੁਆ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਅੰਬੇਡਕਰ ਨਗਰ ਪੁਲਸ ਥਾਣੇ 'ਚ ਬੁੱਧਵਾਰ ਨੂੰ ਦਰਜ ਮਾਮਲੇ ਦੇ ਆਧਾਰ 'ਤੇ ਦੋਹਾਂ ਦੋਸ਼ੀਆਂ ਨੂੰ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਅਨੁਸਾਰ, ਕੁੜੀ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਦੋਸ਼ੀਆਂ ਨੇ ਦੁਪਹਿਰ ਕਰੀਬ 1 ਵਜੇ ਉਸ ਨੂੰ ਮਦਨਗੀਰ ਦੇ ਇਕ ਚੌਰਾਹੇ 'ਤੇ ਬੁਲਾਇਆ। ਸ਼ਿਕਾਇਤ ਦੇ ਹਵਾਲੇ ਤੋਂ ਪੁਲਸ ਨੇ ਦੱਸਿਆ ਕਿ ਕੁੜੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਉਸ ਨੂੰ ਆਪਣੇ ਸਕੂਟਰ 'ਤੇ ਬੈਠਣ ਲਈ ਕਿਹਾ।

ਇਹ ਵੀ ਪੜ੍ਹੋ : ਔਰਤਾਂ ਨੂੰ ਹੋਣ ਵਾਲੀ ਦੂਜੀ ਸਭ ਤੋਂ ਵੱਡੀ ਬੀਮਾਰੀ ਹੈ ਸਰਵਾਈਕਲ ਕੈਂਸਰ, ਜਿਸ ਕਾਰਨ ਹੋਈ ਪੂਨਮ ਪਾਂਡੇ ਦੀ ਮੌਤ

ਉਸ ਨੇ ਇਨਕਾਰ ਕਰਨ ਕੀਤਾ ਤਾਂ ਦੋਸ਼ੀਆਂ ਨੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ, ਜਿਸ ਤੋਂ ਬਾਅਦ ਉਹ ਉਨ੍ਹਾਂ ਨਾਲ ਜਾਣ ਲਈ ਮਜ਼ਬੂਰ ਹੋ ਗਈ। ਪੁਲਸ ਅਨੁਸਾਰ ਪੀੜਤਾ ਨੂੰ ਵਿਅਕਤੀ ਮਾਲਵੀਏ ਨਗਰ ਲੈ ਗਏ, ਜਿੱਥੇ ਉਨ੍ਹਾਂ ਨੇ ਖਾਣਾ ਖਾਧਾ। ਕੁੜੀ ਨੇ ਦਾਅਵਾ ਕੀਤਾ ਕਿ ਖਾਣੇ 'ਚ ਨਸ਼ੀਲਾ ਪਦਾਰਥ ਮਿਲਿਆ ਹੋਇਆ ਸੀ ਅਤੇ ਖਾਣੇ ਤੋਂ ਬਾਅਦ ਉਸ ਨੂੰ ਚੱਕਰ ਆਉਣ ਲੱਗੇ। ਸ਼ਿਕਾਇਤ 'ਚ ਦੱਸਿਆ ਗਿਆ ਕਿ ਕੁੜੀ ਨੂੰ ਜਦੋਂ ਹੋਸ਼ ਆਇਆ, ਉਦੋਂ ਉਸ ਨੂੰ ਪਤਾ ਲੱਗਾ ਕਿ ਉਸ ਦਾ ਯੌਨ ਸ਼ੋਸ਼ਣ ਹੋਇਆ ਹੈ। ਪੁਲਸ ਨੇ ਦੱਸਿਆ ਕਿ 19 ਅਤੇ 21 ਸਾਲ ਦੇ ਦੋਸ਼ੀਆਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 376-ਡੀ (ਸਮੂਹਿਕ ਜਬਰ ਜ਼ਿਨਾਹ), 506 (ਅਪਰਾਧਕ ਧਮਕੀ) ਅਤੇ 34 ਦੇ ਅਧੀਨ  ਮਾਮਲੇ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News