ਦਿੱਲੀ ਦੀਆਂ ਵੱਖ-ਵੱਖ ਥਾਵਾਂ ''ਤੇ ਲੱਗੇ ਆਤਿਸ਼ੀ ਦੇ ਪੋਸਟਰ
Tuesday, Jan 13, 2026 - 12:33 PM (IST)
ਨਵੀਂ ਦਿੱਲੀ : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਖਿਲਾਫ ਰਾਸ਼ਟਰੀ ਰਾਜਧਾਨੀ ਦੀਆਂ ਵੱਖ-ਵੱਖ ਥਾਵਾਂ 'ਤੇ ਲੱਗੇ ਕਈ ਹੋਰਡਿੰਗ ਅਤੇ ਪੋਸਟਰਾਂ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਦਿੱਲੀ ਵਿਚ ਲੱਗੇ ਪੋਸਟਰਾਂ ਰਾਹੀਂ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਪੰਜਾਬ ਦੇ ਲੋਕ ਗੁਰੂਆਂ ਦਾ ਕੀਤਾ ਜਾ ਰਿਹਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਇਸ ਸਬੰਧ ਵਿਚ ਆਤਿਸ਼ੀ ਨੂੰ ਸਜ਼ਾ ਦਿਓ।
ਇਹ ਵੀ ਪੜ੍ਹੋ : ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000 ਰੁਪਏ
ਜਾਣਕਾਰੀ ਮੁਤਾਬਕ ਇਨ੍ਹਾਂ ਪੋਸਟਰਾਂ ਵਿੱਚ ਸਿੱਧੇ ਤੌਰ 'ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਹਵਾਲਾ ਦਿੱਤਾ ਗਿਆ ਹੈ। ਭਾਜਪਾ ਆਗੂ ਅਤੇ ਸਿੱਖ ਚਿਹਰੇ ਮਨਜਿੰਦਰ ਸਿੰਘ ਸਿਰਸਾ ਸਮੇਤ ਕਈ ਨੇਤਾਵਾਂ ਨੇ ਆਤਿਸ਼ੀ ਦੀ ਨਿਯੁਕਤੀ ਅਤੇ ਵਿਚਾਰਧਾਰਾ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਅਜਿਹੇ ਵਿਅਕਤੀ ਨੂੰ ਅਹੁਦਾ ਦੇ ਕੇ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ। ਪੁਲਸ ਨੇ ਕੁਝ ਥਾਵਾਂ ਤੋਂ ਪੋਸਟਰ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕਾਨੂੰਨ ਵਿਵਸਥਾ ਬਣੀ ਰਹੇ। ਹਾਲਾਂਕਿ, ਸੋਸ਼ਲ ਮੀਡੀਆ 'ਤੇ ਇਹ ਮੁੱਦਾ ਲਗਾਤਾਰ ਟ੍ਰੈਂਡ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ 'ਤੇ ਸਿਆਸਤ ਹੋਰ ਭਖਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
