ਦਿੱਲੀ: ਸ਼ਾਲੀਮਾਰ ਬਾਗ਼ ''ਚ ਔਰਤ ਦੀ ਗੋਲੀ ਮਾਰ ਕੇ ਹੱਤਿਆ, ਪੈ ਗਿਆ ਚੀਕ-ਚਿਹਾੜਾ
Saturday, Jan 10, 2026 - 03:36 PM (IST)
ਨੈਸ਼ਨਲ ਡੈਸਕ : ਉੱਤਰ-ਪੱਛਮੀ ਦਿੱਲੀ ਦੇ ਸ਼ਾਲੀਮਾਰ ਬਾਗ਼ ਵਿੱਚ ਸ਼ਨੀਵਾਰ ਨੂੰ ਇੱਕ ਔਰਤ ਦੀ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਦਿੰਦਿਆ ਅਧਿਕਾਰੀ ਨੇ ਕਿਹਾ ਕਿ ਪੁਲਸ ਨੂੰ ਸ਼ੱਕ ਹੈ ਕਿ ਇਹ ਘਟਨਾ ਔਰਤ ਦੇ ਪਤੀ ਦੇ ਲੰਬੇ ਸਮੇਂ ਤੋਂ ਚੱਲ ਰਹੇ ਕਤਲ ਕੇਸ ਨਾਲ ਜੁੜੀ ਹੋ ਸਕਦੀ ਹੈ, ਜਿਸ ਵਿੱਚ ਕੁਝ ਦੋਸ਼ੀ ਅਜੇ ਵੀ ਫਰਾਰ ਹਨ।
ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਰਚਨਾ ਯਾਦਵ ਵਜੋਂ ਹੋਈ ਹੈ, ਜਿਸ ਦੇ ਪਤੀ ਦੀ ਕੁਝ ਸਾਲ ਪਹਿਲਾਂ ਹੱਤਿਆ ਕਰ ਦਿੱਤੀ ਗਈ ਸੀ। ਪੁਲਸ ਦੇ ਅਨੁਸਾਰ, ਔਰਤ ਲਗਾਤਾਰ ਆਪਣੇ ਪਤੀ ਦੇ ਕਤਲ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੀ ਸੀ ਅਤੇ ਇਨਸਾਫ਼ ਲਈ ਯਤਨਸ਼ੀਲ ਸੀ। ਉਨ੍ਹਾਂ ਕਿਹਾ ਕਿ ਔਰਤ ਦੇ ਪਤੀ ਦੇ ਕਤਲ ਕੇਸ ਵਿੱਚ ਨਾਮਜ਼ਦ ਕੁਝ ਸ਼ੱਕੀ ਅਜੇ ਵੀ ਫਰਾਰ ਹਨ ਅਤੇ ਰਚਨਾ ਦੇ ਕਤਲ ਵਿੱਚ ਮੁੱਖ ਸ਼ੱਕੀ ਮੰਨੇ ਜਾਂਦੇ ਹਨ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, "ਹਮਲਾਵਰਾਂ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ। ਪੁਲਸ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਸਥਾਨਕ ਨਿਵਾਸੀਆਂ ਤੋਂ ਪੁੱਛਗਿੱਛ ਕਰ ਰਹੀ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
