1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਲੀ

01/31/2020 10:34:17 AM

ਨਵੀਂ ਦਿੱਲੀ— ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 'ਚ ਦਿੱਲੀ ਦੇ ਸੁਲਤਾਨਪੁਰੀ ਸਿੱਖ ਵਿਰੋਧੀ ਦੰਗੇ ਮਾਮਲੇ 'ਚ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ। ਪਹਿਲੇ ਦੀ ਸੁਣਵਾਈ ਦੌਰਾਨ ਇਸ ਮਾਮਲੇ ਦੇ ਚਸ਼ਮਦੀਦ ਗਵਾਹ ਜੋਗਿੰਦਰ ਸਿੰਘ ਨੇ ਕ੍ਰਾਸ-ਐਗਜ਼ਾਮੀਨੇਸ਼ਨ ਦੌਰਾਨ ਕਿਹਾ ਸੀ ਕਿ ਸੱਜਣ ਕੁਮਾਰ ਅਤੇ ਦੂਜੇ ਦੋਸ਼ੀਆਂ ਨੇ ਮੇਰੇ ਭਰਾ ਦਾ ਕਤਲ ਕੀਤਾ ਅਤੇ ਗਹਿਣੇ ਲੁੱਟ ਲਏ। 

ਸੱਜਣ ਕੁਮਾਰ ਨੇ ਭੀੜ ਦੀ ਅਗਵਾਈ ਕੀਤੀ
28 ਮਾਰਚ 2019 ਨੂੰ ਜੋਗਿੰਦਰ ਸਿੰਘ ਨੇ ਆਪਣੇ ਬਿਆਨ 'ਚ ਪਟਿਆਲਾ ਹਾਊਸ ਕੋਰਟ ਨੂੰ ਦੱਸਿਆ ਸੀ ਕਿ ਸੱਜਣ ਕੁਮਾਰ ਨੇ ਭੀੜ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਨੂੰ ਉਕਸਾਉਣ ਦਾ ਕੰਮ ਕੀਤਾ ਸੀ। ਜੋਗਿੰਦਰ ਸਿੰਘ ਨੇ ਕਿਹਾ ਸੀ ਕਿ ਜਦੋਂ ਉਹ ਪੁਲਸ ਕੋਲ ਐੱਫ.ਆਈ.ਆਰ. ਲਿਖਵਾਉਣ ਪਹੁੰਚਿਆ ਤਾਂ ਪੁਲਸ ਨੇ ਸੱਜਣ ਕੁਮਾਰ ਦਾ ਨਾਂ ਲਿਖਣ ਤੋਂ ਇਨਕਾਰ ਕਰ ਦਿੱਤਾ। ਜੋਗਿੰਦਰ ਸਿੰਘ ਨੇ ਕਿਹਾ ਸੀ ਕਿ ਉਸ ਦੰਗੇ 'ਚ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ। ਜਦਕਿ 7 ਮਾਰਚ 2019 ਨੂੰ ਇਸ ਮਾਮਲੇ ਦੇ ਮੁੱਖ ਗਵਾਹ ਚਾਮ ਕੌਰ ਦੇ ਕ੍ਰਾਸ-ਐਗਜ਼ਾਮੀਨੇਸ਼ਨ ਖਤਮ ਹੋਇਆ ਸੀ। ਸੱਜਣ ਕੁਮਾਰ ਇਕ ਦੂਜੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਦਿੱਲੀ ਦੀ ਜੇਲ 'ਚ ਬੰਦ ਹਨ। ਸੱਜਣ ਕੁਮਾਰ ਨੇ 31 ਦਸੰਬਰ 2018 ਨੂੰ ਦਿੱਲੀ ਦੀ ਕੜਕੜਡੂਮਾ ਕੋਰਟ 'ਚ ਆਤਮਸਮਰਪਣ ਕੀਤਾ ਸੀ। ਇਸ ਕੇਸ ਨੂੰ ਦਰਜ ਕਰਨ ਦਾ ਆਦੇਸ਼ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਬਣੀ ਨਾਨਾਵਤੀ ਕਮਿਸ਼ਨ ਨੇ ਦਿੱਤਾ ਸੀ।

16 ਨਵੰਬਰ 2018 ਨੂੰ ਇਸ ਕੇਸ ਦੀ ਮੁੱਖ ਗਵਾਹ ਚਾਮ ਕੌਰ ਨੇ ਪਟਿਆਲਾ ਹਾਊਸ ਕੋਰਟ 'ਚ ਆਪਣੀ ਗਵਾਹੀ ਦੌਰਾਨ ਕੋਰਟ 'ਚ ਹਾਜ਼ਰ ਸੱਜਣ ਕੁਮਾਰ ਦੀ ਪਛਾਣ ਕੀਤੀ ਸੀ। ਉਸ ਨੇ 20 ਸਤੰਬਰ 2018 ਨੂੰ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਕੋਰਟ 'ਚ ਗਵਾਹੀ ਦੇਣ ਤੋਂ ਰੋਕਿਆ ਜਾ ਰਿਹਾ ਹੈ। ਚਾਮ ਕੌਰ ਨੇ ਪਟਿਆਲਾ ਹਾਊਸ 'ਚ ਪਟੀਸ਼ਨ ਦਾਇਰ ਕਰ ਕੇ ਆਪਣੀ ਸੁਰੱਖਿਆ ਦੀ ਮੰਗ ਕੀਤੀ ਸੀ। ਚਾਮ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਫੋਨ 'ਤੇ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਸ ਨੇ ਕੋਰਟ 'ਚ ਗਵਾਹੀ ਦਿੱਤੀ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਹੋ ਜਾਣ। ਚਾਮ ਕੌਰ ਨੇ ਕਿਹਾ ਸੀ ਕਿ 19 ਸਤੰਬਰ 2018 ਦੀ ਰਾਤ ਦਿੱਲੀ ਦੇ ਸੁਲਤਾਨਪੁਰ ਮਾਜਰਾ ਦੇ ਸਾਬਕਾ ਕਾਂਗਰਸ ਵਿਧਾਇਕ ਜੈਕਿਸ਼ਨ ਦੇ ਲੋਕਾਂ ਨੇ ਉਸ ਦੇ ਘਰ ਆ ਕੇ ਧਮਕੀ ਦਿੱਤੀ। ਉਨ੍ਹਾਂ ਨੂੰ ਪੈਸੇ ਦਾ ਵੀ ਲਾਲਚ ਦਿੱਤਾ ਗਿਆ।


DIsha

Content Editor

Related News