ਦਿੱਲੀ 'ਚ ਵੱਡੀ ਵਾਰਦਾਤ: ਤਾੜ-ਤਾੜ ਗੋਲੀਆਂ ਮਾਰ ਕਰ 'ਤਾ 40 ਸਾਲਾ ਵਿਅਕਤੀ ਦਾ ਕਤਲ
Tuesday, Jun 16, 2026 - 01:01 PM (IST)
ਨਵੀਂ ਦਿੱਲੀ : ਦਿੱਲੀ ਦੇ ਦਿਆਲਪੁਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਪੈਦਾ ਹੋ ਗਈ, ਜਦੋਂ ਇੱਕ 40 ਸਾਲਾ ਵਿਅਕਤੀ ਦਾ ਕਥਿਤ ਤੌਰ 'ਤੇ ਤਾੜ-ਤਾੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਵਿਅਕਤੀ ਦੇ ਮੌਤ ਦੀ ਕਈ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਦੇ ਮੁਤਾਬਕ, ਪੀੜਤ ਨੂੰ ਸੋਮਵਾਰ ਸ਼ਾਮ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਸਨ। ਇਸ ਦੌਰਾਨ ਉਸਨੂੰ ਗੰਭੀਰ ਹਾਲਤ ਵਿੱਚ ਜੀਟੀਬੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਪੜ੍ਹੋ ਇਹ ਵੀ - ਜਲਦੀ ਹੋਵੇਗਾ ਨਿਤਿਨ ਨਵੀਨ ਦੀ ਨਵੀਂ ਟੀਮ ਦਾ ਐਲਾਨ, ਨਵੇਂ ਚਿਹਰਿਆਂ ਨੂੰ ਮਿਲੇਗੀ ਪਛਾਣ
ਇਸ ਘਟਨਾ ਨਾਲ ਸਬੰਧਤ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਤਿੰਨ ਆਦਮੀ ਮੋਟਰਸਾਈਕਲ 'ਤੇ ਆਉਂਦੇ ਹੋਏ ਦਿਖਾਈ ਦੇ ਰਹੇ ਹਨ, ਜਿਨ੍ਹਾਂ ਵਿੱਚੋਂ ਦੋ ਨੇ ਹੈਲਮੇਟ ਪਹਿਨੇ ਹੋਏ ਹਨ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਕਾਰ ਵਿੱਚੋਂ ਉਤਰਦੇ ਸਮੇਂ ਹਮਲਾਵਰਾਂ ਨੇ ਪੀੜਤ ਵਿਅਕਤੀ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਇਲਾਕੇ ਵਿੱਚ ਤਿੰਨ ਹਮਲਾਵਰਾਂ ਨੇ ਇੱਕ ਵਿਅਕਤੀ ਨੂੰ ਕਥਿਤ ਤੌਰ 'ਤੇ ਗੋਲੀ ਮਾਰ ਦਿੱਤੀ।
ਪੁਲਸ ਦੇ ਅਨੁਸਾਰ ਘਟਨਾ ਦੀ ਸੂਚਨਾ ਦਿਆਲਪੁਰ ਪੁਲਸ ਸਟੇਸ਼ਨ ਨੂੰ ਸ਼ਾਮ 6:10 ਵਜੇ ਦੇ ਕਰੀਬ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇੱਕ ਫੋਰੈਂਸਿਕ ਟੀਮ ਨੇ ਅਪਰਾਧ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਇਸ ਸਬੰਧੀ ਦਿਆਲਪੁਰ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਸਵਾਰਾਂ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਦੁਸ਼ਮਣੀ ਸਮੇਤ ਕਈ ਪਹਿਲੂਆਂ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
